India Punjab

ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ, ਕਾਨੂੰਨ ਵਿਵਸਥਾ ਨੂੰ ਲੈ ਕੇ ਚੁੱਕੇ ਸਵਾਲ

ਚੰਡੀਗੜ੍ਹ : ਕੇਂਦਰੀ ਸੜਕ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਪੱਤਰ ਲਿਖਿਆ ਹੈ। ਇਸ ਦੌਰਾਨ ਉਹਨਾਂ ਨੇ NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਹਨ।

ਕੇਂਦਰੀ ਰੋਡ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਜੇਕਰ ਸੂਬੇ ਵਿਚ ਕਾਨੂੰਨ ਵਿਵਸਥਾ ਨਾ ਸੁਧਰੀ ਤਾਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ ਐਚ ਏ ਆਈ) 14288 ਕਰੋੜ ਰੁਪਏ ਦੇ 8 ਸੜਕ ਪ੍ਰਾਜੈਕਟ ਰੱਦ ਕਰ ਦੇਵੇਗੀ।

ਉਨ੍ਹਾਂ ਨੇ ਆਪਣੀ ਚਿੱਠੀ ਵਿਚ ਲਿਖਿਆ ਹੈ ਕਿ ਜੇਕਰ ਕਾਨੂੰਨ ਵਿਵਸਥਾ ਨਾ ਸੁਧਰੀ ਤਾਂ ਐਨ ਐਚ ਏ ਆਈ ਇਹ ਪ੍ਰਾਜੈਕਟ ਰੱਦ ਕਰਨ ਲਈ ਮਜਬੂਰ ਹੋਵੇਗੀ। ਜ਼ਿਕਰਯੋਗ ਹੈ ਕਿ ਪਹਿਲਾਂ ਹੀ ਪੰਜਾਬ ਵਿਚ 3 ਹਜ਼ਾਰ ਕਰੋੜ ਰੁਪਏ ਤੋਂ ਵੱਧੇ 3 ਪ੍ਰਾਜੈਕਟ ਰੱਦ ਹੋ ਚੁੱਕੇ ਹਨ ਅਤੇ 4 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ 4 ਹੋਰ ਪ੍ਰਾਜੈਕਟ ਰੱਦ ਕੀਤੇ ਜਾਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

 

ਦਰਅਸਲ ਬੀਤੇ ਦਿਨੀ ਪੰਜਾਬ ਦੇ PWD (ਲੋਕ ਨਿਰਮਾਣ) ਦੀ ਮੰਤਰੀ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਕਈ ਗੱਲਾਂ ‘ਤੇ ਚਰਚਾ ਹੋਈ ਪਰ ਉਸ ਤੋਂ ਬਾਅਦ ਵੀ ਸਥਿਤੀ ਨਾ ਸੁਧਰੀ, ਹੋਰ ਬਦਤਰ ਹੋ ਗਈ। ਗੌਰਤਲਬ ਹੈ ਕਿ ਬੀਤੇ ਦਿਨੀ  NHAI ਦੇ ਰਿਜਨਲ ਅਧਿਕਾਰੀਆਂ ਵੱਲੋਂ ਚੀਫ਼ ਸੈਕਟਰੀ ਪੰਜਾਬ ਨੂੰ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸ ਤੋਂ ਬਾਅਦ ਚੀਫ਼ ਸੈਕਟਰੀ ਪੰਜਾਬ ਨੇ ਡੀਜੀਪੀ ਪੰਜਾਬ ਨੂੰ ਇਸ ਮਾਮਲੇ ਵਿੱਚ FIR ਦਰਜ ਕਰਨ ਅਤੇ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਸਨ।

ਦਰਅਸਲ NHAI ਦੇ ਅਧਿਕਾਰੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪੰਜਾਬ ਵਿੱਚ ਉਹਨਾਂ ਨੂੰ ਆਪਣੀ ਸੁਰੱਖਿਅਤ ਦਾ ਖਤਰਾ ਮੰਡਰਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਦੋ ਘਟਨਾਵਾਂ ਦਾ ਜ਼ਿਕਰ ਕੀਤਾ ਸੀ, ਪਹਿਲੀ ਘਟਨਾ ਜੋ ਕਿ ਜਲੰਧਰ ਅਤੇ ਦੂਜੀ ਘਟਨਾ ਲੁਧਿਆਣਾ ਵਿੱਚ ਵਾਪਰੀ ਸੀ।