The Khalas Tv Blog Punjab ਕਿਸਾਨਾਂ ਦੇ ਹੱਕ ‘ਚ ਨਿੱਤਰੇ ਖਹਿਰਾ, ਬਰਬਾਦ ਹੋਈ ਫਸਲ ਦੇ ਮੁਆਵਜ਼ੇ ਦੀ ਕੀਤੀ ਮੰਗ
Punjab

ਕਿਸਾਨਾਂ ਦੇ ਹੱਕ ‘ਚ ਨਿੱਤਰੇ ਖਹਿਰਾ, ਬਰਬਾਦ ਹੋਈ ਫਸਲ ਦੇ ਮੁਆਵਜ਼ੇ ਦੀ ਕੀਤੀ ਮੰਗ

ਪੰਜਾਬ ਵਿੱਚ ਕਣਕ ਦੀ ਫਸਲ ਦੇ ਸੀਜ਼ਨ ਦੌਰਾਨ ਕਈ ਇਲਾਕਿਆਂ ਵਿੱਚ ਅੱਗ ਲੱਗਣ ਅਤੇ ਬੇਮੌਸਮੀ ਮੀਂਹ, ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਸਹਿਣਾ ਪਿਆ ਹੈ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਤੋਂ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
ਖਹਿਰਾ ਨੇ ਇੱਕ ਵੀਡੀਓ ਜਾਰੀ ਕਰਕੇ ਦੱਸਿਆ ਕਿ ਸੂਬੇ ਭਰ ਵਿੱਚ ਕਣਕ ਦੀ ਪੱਕੀ ਫਸਲ ਅੱਗ, ਮੀਂਹ ਅਤੇ ਗੜ੍ਹੇਮਾਰੀ ਕਾਰਨ ਬਰਬਾਦ ਹੋਈ ਹੈ। ਉਨ੍ਹਾਂ ਨੇ ਭੁਲੱਥ ਦੇ ਪਿੰਡ ਤਲਵਾੜਾ ਦਾ ਹਵਾਲਾ ਦਿੱਤਾ, ਜਿੱਥੇ 35 ਏਕੜ ਕਣਕ ਦੀ ਫਸਲ ਅਤੇ 150 ਏਕੜ ਤੋਂ ਵੱਧ ਨਾੜ ਸੜ ਕੇ ਸੁਆਹ ਹੋ ਗਈ।

ਖਹਿਰਾ ਨੇ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾਉਣ ਅਤੇ ਪੀੜਤ ਕਿਸਾਨਾਂ, ਖਾਸਕਰ ਠੇਕੇ ‘ਤੇ ਜ਼ਮੀਨ ਲੈਣ ਵਾਲਿਆਂ ਨੂੰ ਉਚਿਤ ਮੁਆਵਜ਼ਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਜ਼ੋਰ ਦੇਕੇ ਕਿਹਾ ਕਿ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ।
Exit mobile version