‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਅਹਿਮ ਬੈਠਕ ਵਿੱਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫੈਸਲਾ ਸੁਣਾਉਂਦਿਆ ਕਿਹਾ ਕਿ ਸੁੱਚਾ ਸਿੰਘ ਲੰਗਾਹ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਮੁਆਫੀ ਨਹੀਂ ਹੈ। ਇਸ ਲਈ ਸੰਗਤਾਂ ਇਸ ਨਾਲ ਮਿਲਵਰਤਣ ਨਾ ਰੱਖਣ।
ਸੁੱਚਾ ਸਿੰਘ ਲੰਗਾਹ ਨੇ 3 ਅਗਸਤ ਨੂੰ ਗੁਰਦਾਸਪੁਰ ਜ਼ਿਲੇ ਦੇ ਪਿੰਡ ਗੜ੍ਹੀ ਗੁਰਦਾਸ ਨੰਗਲ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਅੰਮ੍ਰਿਤ ਛਕ ਕੇ ਸਿੱਖ ਪੰਥ ਵਿੱਚ ਮੁੜ ਤੋਂ ਸ਼ਾਮਿਲ ਹੋਣ ਦੀ ਕੋਸ਼ਿਸ਼ ਕੀਤੀ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਪੰਜ ਪਿਆਰਿਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਹੋਏ ਸੁੱਚਾ ਸਿੰਘ ਲੰਗਾਹ ਨੂੰ ਮੁਆਫ ਕਰਕੇ ਅਖੌਤੀ ਨਿਹੰਗਾਂ ਰਾਹੀਂ ਅੰਮ੍ਰਿਤ ਛਕਾ ਕੇ ਗੁਰੂ ਪੰਥ ਵਿੱਚ ਸ਼ਾਮਲ ਕਰਨ ਦੀ ਕੌਸ਼ਿਸ਼ ਕੀਤੀ ਸੀ।
Comments are closed.