India Punjab

ਨਹੀਂ ਹੋਵੇਗੀ ਮੂਸੇਵਾਲਾ ਕ ਤ ਲ ਦੀ ਸੀਬੀਆਈ ਜਾਂਚ !

ਦ ਖ਼ਾਲਸ ਬਿਊਰੋ : ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਮਰਹੂਮ ਪੰਜਾਬੀ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕ ਤ ਲ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਪਟੀਸ਼ਨ ਮਾਨਸਾ ਦੇ ਭਾਜਪਾ ਆਗੂ ਜਗਜੀਤ ਮਿਲਖਾ ਨੇ ਪਾਈ ਸੀ। ਉਹਨਾਂ ਦਾ ਕਹਿਣਾ ਸੀ ਕਿ ਮੂਸੇਵਾਲਾ ਕ ਤ ਲੇ ਆ ਮ ਦੀਆਂ ਕੜੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹਨ। ਅਜਿਹੇ ‘ਚ ਪੰਜਾਬ ਪੁਲਿਸ ਇਸ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਪਾ ਰਹੀ ਹੈ। ਇਹ ਕੇਸ ਕੇਂਦਰੀ ਏਜੰਸੀ ਨੂੰ ਸੌਂਪਿਆ ਜਾਣਾ ਚਾਹੀਦਾ ਹੈ।

ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ

ਇਸ ਦੇ ਨਾਲ ਹੀ ਪੰਜਾਬ ਪੁਲਿਸ ਵੀ ਇਸ ਮਾਮ ਲੇ ‘ਚ ਮੂਸੇਵਾਲਾ ਦੀ ਸੁਰੱਖਿਆ ਨੂੰ ਘੱਟ ਕਰਨ ਨੂੰ ਲੈ ਕੇ ਕਟਹਿਰੇ ‘ਚ ਹੈ। ਇਸ ਦੇ ਨਾਲ ਹੀ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਜਾਂਚ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਹਨਾਂ ਕਿਹਾ ਸੀ ਕਿ ਮੂਸੇਵਾਲਾ ਦਾ ਕ ਤਲ ਕਰਨ ਵਾਲੇ ਸਾਰੇ ਦੋ ਸ਼ੀ ਅਜੇ ਤੱਕ ਫੜੇ ਨਹੀਂ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਵੀ ਕੀਤੀ ਸੀ।

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ

ਦੂਜੇ ਪਾਸੇ ਮੂਸੇਵਾਲਾ ਕ ਤ ਲ ਦੇ ਮਾਸਟਰਮਾਈਂਡ ਮੰਨੇ ਜਾਂਦੇ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਹੋਣ ਤੋਂ ਬਾਅਦ ਉਹ ਕੈਨੇਡਾ ‘ਚ ਰੂਪੋਸ਼ ਹੋ ਗਿਆ ਹੈ। ਉਸ ਦੀ ਥਾਂ ਕੋਈ ਹੋਰ ਕਾਰੋਬਾਰ ਚਲਾ ਰਿਹਾ ਹੈ। ਜਾਣਕਾਰੀ ਮੁਤਾਬਕ ਬਰਾੜ ਅਤੇ ਉਸ ਦੇ ਸਾਥੀਆਂ ਦੇ ਸਾਰੇ ਫੋਨ ਨੰਬਰ ਸਵਿੱਚ ਆਫ ਆ ਰਹੇ ਹਨ। ਗੋਲਡੀ ਬਰਾੜ ਕੈਨੇਡਾ ਵਿੱਚ ਟਰੱਕ ਚਲਾਉਂਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਮੂਸੇਵਾਲਾ ਦੇ ਕ ਤ ਲ ਦਾ ਬਦਲਾ ਲੈਣ ਦਾ ਦਾਅਵਾ ਕਰਨ ਵਾਲੇ ਗਿਰੋਹ ਵੀ ਹੁਣ ਸੁਰੱਖਿਆ ਏਜੰਸੀਆਂ ਦੇ ਨਾਲ ਗੋਲਡੀ ਬਰਾੜ ਦੀ ਭਾਲ ‘ਚ ਹਨ।