ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਾਰਤ ਦਾ ਕੇਂਦਰੀ ਬਜਟ ਪੇਸ਼ ਕੀਤਾ। ਉਨ੍ਹਾਂ ਦਾ ਬਜਟ ਭਾਸ਼ਣ 85 ਮਿੰਟ ਤੱਕ ਚੱਲਿਆ ਅਤੇ ਇਸ ਵਾਰ ਉਨ੍ਹਾਂ ਨੇ ਆਮਦਨ ਟੈਕਸ ਸਲੈਬ ਵਿੱਚ ਕੋਈ ਬਦਲਾਅ ਨਹੀਂ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਆਮਦਨ ਟੈਕਸ ਚੋਰੀ ਲਈ ਜੁਰਮਾਨੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਆਮਦਨ ਟੈਕਸ ਚੋਰੀ ਲਈ ਕੋਈ ਸਜ਼ਾ ਨਹੀਂ ਹੋਵੇਗੀ, ਸਗੋਂ ਸਜ਼ਾ ਦੀ ਬਜਾਏ 30% ਟੈਕਸ ਲਗਾਇਆ ਜਾਵੇਗਾ। ਵਿੱਤ ਮੰਤਰੀ ਨੇ 30% ਟੈਕਸ ਦਾ ਐਲਾਨ ਕੀਤਾ ਹੈ। ਇਸ ਦਾ ਮਤਲਬ ਹੈ ਕਿ ਆਪਣੀ ਆਮਦਨ ਛੁਪਾਉਣ ਵਾਲਿਆਂ ਨੂੰ ਹੁਣ ਸਜ਼ਾ ਨਹੀਂ ਦਿੱਤੀ ਜਾਵੇਗੀ, ਉਨ੍ਹਾਂ ਤੋਂ 30% ਟੈਕਸ ਵਸੂਲਿਆ ਜਾਵੇਗਾ।
ਇਸ ਦੇ ਨਾਲ ਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦੇ ਸਮੇਂ ਆਮਦਨ ਟੈਕਸ ਰਿਟਰਨ ਭਰਨ ਦੀ ਸਮਾਂ ਸੀਮਾ ਅਤੇ ਨਿਯਮਾਂ ਵਿੱਚ ਬਦਲਾਅ ਦਾ ਐਲਾਨ ਕੀਤਾ। ITR-1 ਅਤੇ ITR-2 ਫਾਈਲ ਕਰਨ ਵਾਲੇ ਟੈਕਸਦਾਤਾ ਹੁਣ 31 ਜੁਲਾਈ ਤੱਕ ਆਪਣੀ ਰਿਟਰਨ ਫਾਈਲ ਕਰ ਸਕਣਗੇ।

