The Khalas Tv Blog International NO FARMER NO FOOD, ਕੈਨੇਡਾ ਦੇ ਸੰਸਦ ਮੈਂਬਰ ਟਿਮ ਸਿੰਘ ਉੱਪਲ ਨੇ ਕਿਸਾਨਾਂ ਦੇ ਅੰਦੋਲਨ ਦੀ ਕੀਤੀ ਹਮਾਇਤ
International

NO FARMER NO FOOD, ਕੈਨੇਡਾ ਦੇ ਸੰਸਦ ਮੈਂਬਰ ਟਿਮ ਸਿੰਘ ਉੱਪਲ ਨੇ ਕਿਸਾਨਾਂ ਦੇ ਅੰਦੋਲਨ ਦੀ ਕੀਤੀ ਹਮਾਇਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਲਗਰੀ ਦੇ ਸੰਸਦ ਮੈਂਬਰ ਟਿਮ ਸਿੰਘ ਉੱਪਲ ਨੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦੀ ਹਮਾਇਤ ਕਰਦਿਆਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਹੋਰ ਹਿੱਸਿਆਂ ਤੋਂ ਕਿਸਾਨ ਦਿੱਲੀ ਧਰਨਾ ਲਾਉਣ ਲਈ ਜਾ ਰਹੇ ਹਨ, ਰਸਤੇ ਵਿੱਚ ਉਨ੍ਹਾਂ ਉੱਤੇ ਵਾਟਰ ਕੈਨਨ, ਅੱਥਰੂ ਗੈਸ ਦੇ ਗੋਲਿਆਂ ਦਾ ਪ੍ਰਯੋਗ ਕੀਤਾ ਗਿਆ। ਪਰ ਕਿਸਾਨਾਂ ਨੇ ਆਪਣਾ ਸ਼ਾਂਤਮਈ ਅੰਦੋਲਨ ਜਾਰੀ ਰੱਖਿਆ, ਹਾਲਾਂਕਿ ਕਿਸਾਨਾਂ ਨੇ ਉਨ੍ਹਾਂ ਉੱਤੇ ਤਸ਼ੱਦਦ ਕਰਨ ਵਾਲੇ ਪੁਲਿਸ ਕਰਮੀਆਂ ਨੂੰ ਲੰਗਰ ਛਕਾਇਆ।

ਕਿਸਾਨਾਂ ਨੂੰ ਸੁਣਿਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਅੰਦੋਲਨ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਅਸੀਂ ਭਾਰਤ ਦੀ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨ ਦੀ ਅਪੀਲ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਜੇ ਕਿਸਾਨ ਨਹੀਂ ਹੋਣਗੇ ਤਾਂ ਫੂਡ ਵੀ ਨਹੀਂ ਹੋਵੇਗਾ।

Exit mobile version