ਚੰਡੀਗੜ : ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਪੰਜਵੇ ਦੌਰਾ ਦੇ ਸੱਦੇ ਦੇ ਜੁਆਬ ਵਿੱਚ ਕਿਸਾਨਾ ਆਗੂਆਂ ਨੇ ਕਿਹਾ ਕਿ ਐਮਐਸਪੀ ਦੇ ਕਾਨੂੰਨ ਦੀ ਗਰੰਟੀ ਤੋਂ ਬਿਨਾਂ ਗੱਲਬਾਤ ਦੇ ਮਾਇਨੇ ਨਹੀਂ ਹਨ। ਮੋਰਚੇ ਦੇ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਦਿੱਲੀ ਮੋਰਚੇ ਲਈ ਅੱਗੇ ਵੱਧਣ ਦਾ ਫੈਸਲਾ ਲਿਆ ਹੈ।
ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਆਪਣੇ ਸੋਸ਼ਲ ਮੀਡੀਆ ਐਕਾਉਂਟ ‘ਤੇ ਲਿਖਿਆ ਹੈ ਕਿ ਸਰਕਾਰ ਚੌਥੇ ਦੇ ਬਾਅਦ ਪੰਜਵੇਂ ਦੌਰ ਵਿੱਚ ਸਾਰੇ ਮੁੱਦੇ ਜਿਵੇਂ ਕਿ MSP ਦੀ ਮੰਗ,ਫਸਲੀ ਚੱਕਰ,ਪਰਾਲੀ ਦਾ ਵਿਸ਼ਾ,FIR ‘ਤੇ ਗੱਲਬਾਤ ਦੇ ਲਈ ਤਿਆਰ ਹੈ ਮੈਂ ਮੁੜ ਤੋਂ ਕਿਸਾਨ ਆਗੂਆਂ ਨੂੰ ਚਰਚਾ ਦੇ ਲਈ ਸੱਦਾ ਦਿੰਦਾ ਹਾਂ । ਸਾਨੂੰ ਸ਼ਾਂਤੀ ਬਣਾਉਣ ਦੀ ਜ਼ਰੂਰਤ ਹੈ । ਇਸ ਤੋਂ ਬਾਅਦ ਮੋਰਚੇ ਦੇ ਆਗੂਆਂ ਨੇ ਮੀਟਿੰਗ ਕਰਕੇ ਸੰਭੂ ਬਾਰਡਰ ਤੋਂ ਅੱਗੇ ਵੱਧਣ ਦਾ ਫੈਸਲਾ ਲਿਆ।
ਪੰਜਾਬ ਅਤੇ ਹਰਿਆਣਾ ਵਿਚਕਾਰ ਸਥਿਤ ਸ਼ੰਭੂ ਸਰਹੱਦ ਤੋਂ ਇਲਾਵਾ ਖਨੌਰੀ ਸਰਹੱਦ ’ਤੇ ਵੀ ਵੱਡੀ ਗਿਣਤੀ ’ਚ ਪ੍ਰਦਰਸ਼ਨਕਾਰੀ ਕਿਸਾਨ ਡਟੇ ਹੋਏ ਹਨ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਦੋਵਾਂ ਥਾਵਾਂ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪਾਂ ਹੋ ਰਹੀਆਂ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਕਾਬੂ ਕਰਨ ਲਈ ਪੁਲਿਸ ਨੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲੋਕਾਂ ਖਦੇੜ ਰਹੀ ਹੈ।
ਖਨੌਰੀ ‘ਚ ਸਥਿਤੀ ਚਿੰਤਜਨਕ ਹੋ ਗਈ ਹੈ। ਇੱਥੇ ਅੱਥਰੂ ਗੈਸ ਦੇ ਕਈ ਗੋਲੇ ਛੱਡੇ ਗਏ ਅਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ। ਆਪਣੇ ਆਪ ਨੂੰ ਬਚਾਉਣ ਲਈ, ਕਿਸਾਨਾਂ ਨੇ ਵਿਸ਼ੇਸ਼ ਮਾਸਕ, ਗਿੱਲੀਆਂ ਬੋਰੀਆਂ ਅਤੇ ਚਸ਼ਮੇ ਪਹਿਨੇ ਹੋਏ ਹਨ। ਕਿਸਾਨ ਸਾਉਂਡ ਕੈਨਕ ਨਾਲ ਨਜਿੱਠਣ ਲਈ ਵਿਸ਼ੇਸ਼ ਈਅਰ ਬਡਜ਼ ਲੈ ਕੇ ਆਏ ਹਨ।
ਖਨੌਰੀ ਸਰਹੱਦ ‘ਤੇ ਬਠਿੰਡਾ ਦੇ ਇੱਕ ਕਿਸਾਨ ਦੀ ਮੌਤ
ਕਿਸਾਨ ਅੰਦੋਲਨ ‘ਚ ਖਨੌਰੀ ਸਰਹੱਦ ‘ਤੇ ਬਠਿੰਡਾ ਦੇ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਬੱਲੋ ਪਿੰਡ ਦੇ 20 ਸਾਲਾ ਕਿਸਾਨ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਦੇ ਸਿਰ ‘ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ। ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਕੋਲ ਕੋਲ ਸਿਰਫ਼ 3 ਏਕੜ ਜ਼ਮੀਨ ਸੀ। ਪਿਛਲੇ ਤਿੰਨ-ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ ਹਰਿਆਣਾ ਬਾਰਡਰ ’ਤੇ ਗਿਆ ਸੀ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਸ਼ੁਭਕਰਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।