ਖਨੌਰੀ ਬਾਰਡਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਸੇ ਦੌਰਾਨ ਕਈ ਮੀਡੀਆ ਚੈਨਲ ਅਤੇ ਸੋਸ਼ਲ ਮੀਡੀਆ ਦੁਆਰਾਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਜਗਜੀਤ ਸਿੰਘ ਡੱਲੇਵਾਲ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ।
ਖਨੌਰੀ ਮੋਰਚੇ ਤੋਂ ਇਸ ਖ਼ਬਰਾਂ ਦਾ ਖੰਡਨ ਕੀਤਾ ਗਿਆ ਹੈ। ਖਨੌਰੀ ਬਾਰਡਰ ਤੋਂ ਕਿਸਾਨ ਆਗੂ ਲਖਵਿੰਦਰ ਸਿੰਘ ਔਲਖ਼ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਤੰਤਰਾਂ ਦੁਆਰਾ ਕਈ ਚੈਨਲਾਂ ਦੇ ਉੱਪਰ ਕਈ ਚੈਨਲਾਂ ’ਤੇ ਅਤੇ ਸੋਸ਼ਲ ਮੀਡੀਆ ਤੇ ਪ੍ਰਚਾਰ ਕੀਤਾ ਜਾ ਰਿਹਾ ਵੀ ਸਰਦਾਰ ਜਗਜੀਤ ਸਿੰਘ ਡੱਲੇਵਾਲ ਜੀ ਸਾਡੇ ਵਿੱਚ ਨਹੀਂ ਰਹੇ, ਉਹ ਸ਼ਹੀਦ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਦੁਆਰਾ ਗਲਤ ਖ਼ਬਰ ਫਿਲਾਈ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਇਹ ਪ੍ਰੋਪੋਗੰਡਾ ਕਰਕੇ ਇਹ ਚੈੱਕ ਕਰਨਾ ਚਾਹੁੰਦੀ ਹੈ ਕਿ ਜਗਜੀਤ ਸਿੰਘ ਡੱਲੇਵਾਲ ਕਿੰਨੀ ਕੁ ਚੜ੍ਹਦੀ ਕਲਾ ਵਿੱਚ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮੋਰਚਾ ਜਿੱਤ ਦੇ ਵੱਲ੍ਹ ਵੱਧ ਰਿਹਾ ਹੈ ਜਿਸ ਕਾਰਨ ਸਰਕਾਰ ਵਿੱਚ ਘਬਰਾਹਟ ਛਿੜੀ ਹੋਈ ਹੈ ਅਤੇ ਇਸੀ ਕਾਰਨ ਸਰਕਾਰ ਦੁਆਰਾ ਭਰਨ ਫਿਲਾ ਕੇ ਮੋਰਚੇ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਵੀ ਸਰਦਾਰ ਜਗਜੀਤ ਸਿੰਘ ਡੱਡੇਵਾਲ ਜੀ ਚੜਦੀ ਕਲਾ ਵਿੱਚ ਹਨ ਅਤੇ ਤੁਹਾਡੇ ਸਾਰਿਆਂ ਦੇ ਸਹਿਯੋਗ ਦੇ ਨਾਲ ਜਿਹੜਾ ਹੈ ਅੱਗੇ ਵੀ ਚੜਦੀ ਕਲਾ ’ਚ ਰਹਿਣਗੇ।