The Khalas Tv Blog Punjab ਹਾਈਕੋਰਟ ਦਾ ਵੱਡਾ ਫੈਸਲਾ : ਇਸ ਮਾਮਲੇ ‘ਚ ਨਾਂ ਹੋਣ ਕਾਰਨ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ..
Punjab

ਹਾਈਕੋਰਟ ਦਾ ਵੱਡਾ ਫੈਸਲਾ : ਇਸ ਮਾਮਲੇ ‘ਚ ਨਾਂ ਹੋਣ ਕਾਰਨ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ..

ਚੰਡੀਗੜ੍ਹ : ਖੁਦਕੁਸ਼ੀ ਦੇ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ(Punjab and Haryana High Court) ਨੇ ਬਹੁਤ ਹੀ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਆਪਣੀ ਜੀਵਨ ਲੀਲਾ ਖ਼ਤਮ ਕਰਨ ਤੋਂ ਬਾਅਦ ਲਿਖੇ ਨੋਟ ‘ਚ ਨਾਂ ਹੋਣ ਦੇ ਆਧਾਰ ‘ਤੇ ਹੀ ਕਿਸੇ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਹਾਈ ਕੋਰਟ ਨੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਤੋਂ ਬਾਅਦ ਲਿਖੇ ਨੋਟ ਦੇ ਆਧਾਰ ‘ਤੇ ਕਿਸੇ ਨੂੰ ਖੁਦਕੁਸ਼ੀ ਕਰਨ ਦੇ ਮਾਮਲੇ ‘ਚ ਦੋਸ਼ੀ ਠਹਿਰਾਉਣ ਨੂੰ ਜਾਇਜ਼ ਨਹੀਂ ਠਹਿਰਾਇਆ ਹੈ। ਹਾਈ ਕੋਰਟ ਨੇ ਕਿਹਾ ਕਿ ਆਪਣੀ ਜੀਵਨ ਲੀਲਾ ਖ਼ਤਮ ਕਰਨ ਤੋਂ ਬਾਅਦ ਲਿਖੇ ਨੋਟ ‘ਚ ਕਿਸੇ ਵਿਅਕਤੀ ਦੇ ਨਾਂ ਦੇ ਆਧਾਰ ‘ਤੇ ਉਸ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।

ਹਾਈਕੋਰਟ ਨੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਆਪਣੀ ਜੀਵਨ ਲੀਲਾ ਖ਼ਤਮ ਕਰਨ ਤੋਂ ਬਾਅਦ ਲਿਖੇ ਨੋਟ ‘ਚ ਨਾਂ ਲਿਖੇ ਜਾਣ ਦੇ ਬਾਵਜੂਦ ਵੀ ਦੋਸ਼ੀ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਅਜਿਹੇ ਮਾਮਲਿਆਂ ਵਿੱਚ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਲਈ ਲਿਖਤੀ ਰੂਪ ਵਿੱਚ ਅਤੇ ਇਸਤਗਾਸਾ ਪੱਖ ਵੱਲੋਂ ਪੱਕੀ ਜਾਂਚ ਜ਼ਰੂਰੀ ਹੈ। ਹਾਈ ਕੋਰਟ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਜਾਂਚ ਅਧਿਕਾਰੀ ਵੱਲੋਂ ਠੋਸ ਜਾਂਚ ਅਤੇ ਹੱਥ ਲਿਖਤ ਮਾਹਿਰ ਦੀ ਰਿਪੋਰਟ ਤੋਂ ਬਾਅਦ ਹੀ ਕੁਝ ਫੈਸਲਾ ਲਿਆ ਜਾਣਾ ਚਾਹੀਦਾ ਹੈ ਨਾ ਕਿ ਪੱਤਰ ਦੇ ਆਧਾਰ ’ਤੇ।

ਦੱਸ ਦੇਈਏ ਕਿ ਸੋਨੀਪਤ ਦੇ ਰਹਿਣ ਵਾਲੇ ਰਵੀ ਭਾਰਤੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਜਸਟਿਸ ਸੁਰੇਸ਼ਵਰ ਠਾਕੁਰ ਨੇ ਇਹ ਹੁਕਮ ਦਿੱਤਾ ਹੈ। ਅਪੀਲਕਰਤਾ ਨੇ 2 ਮਈ 2022 ਨੂੰ ਸੋਨੀਪਤ ਦੀ ਸਥਾਨਕ ਅਦਾਲਤ ਵੱਲੋਂ ਦਿੱਤੇ ਹੁਕਮ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਸ ਨੂੰ ਖੁਦਕੁਸ਼ੀ ਲਈ ਉਕਸਾਉਣ ਲਈ ਪੰਜ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ ਸੀ। ਅਪੀਲਕਰਤਾ ਨੂੰ ਮ੍ਰਿਤਕ ਦੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਤੋਂ ਬਾਅਦ ਲਿਖੇ ਨੋਟ ਦੇ ਆਧਾਰ ‘ਤੇ ਦੋਸ਼ੀ ਠਹਿਰਾਇਆ ਗਿਆ ਸੀ, ਜਿਸ ਦੀ ਮੌਤ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਹੋਈ ਸੀ।

Exit mobile version