The Khalas Tv Blog Punjab ਨਹੀਂ ਖੁੱਲ੍ਹੇਗਾ ਪੰਜਾਬ ‘ਚ ਕੋਈ ਨਵਾਂ ਡੇਰਾ: ਕੁਲਤਾਰ ਸਿੰਘ ਸੰਧਵਾਂ
Punjab

ਨਹੀਂ ਖੁੱਲ੍ਹੇਗਾ ਪੰਜਾਬ ‘ਚ ਕੋਈ ਨਵਾਂ ਡੇਰਾ: ਕੁਲਤਾਰ ਸਿੰਘ ਸੰਧਵਾਂ

No one will open a new camp in Punjab: Kultar Singh Sandhawan

ਨਹੀਂ ਖੁੱਲ੍ਹੇਗਾ ਪੰਜਾਬ 'ਚ ਕੋਈ ਨਵਾਂ ਡੇਰਾ: ਕੁਲਤਾਰ ਸਿੰਘ ਸੰਧਵਾਂ

ਸੰਗਰੂਰ : ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ।  ਰਾਮ ਰਹੀਮ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸੁਨਾਮ ‘ਚ ਨਵਾਂ ਡੇਰਾ ਖੋਲ੍ਹਣ ਦੀ ਗੱਲ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨਣ ‘ਤੇ ਵਿਰੋਧ ਕੀਤਾ ਜਾ ਰਿਹਾ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਦਾ ਸੂਚਨਾ ਦਫ਼ਤਰ ਵਿੱਚ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਪੰਜਾਬ ਵਿੱਚ ਡੇਰਾ ਖੋਲ੍ਹਣ ਦੇ ਦਿੱਤੇ ਬਿਆਨ ਬਾਰੇ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਿਹੜੀ ਗੱਲ ਹੋ ਹੀ ਨਹੀਂ ਸਕਦੀ ਉਸ ਬਾਰੇ ਕੀ ਗੱਲ ਕਰਨੀ। ਉਨ੍ਹਾਂ ਕਿਹਾ ਕਿ ਉਹ ਨਾ ਤਾਂ ਗੁਰਮੀਤ ਰਾਮ ਰਹੀਮ ਨੂੰ ਬਾਬਾ ਮੰਨਦੇ ਅਤੇ ਨਾ ਹੀ ਉਸ ਦਾ ਇੱਥੇ ਕੋਈ ਡੇਰਾ ਖੁੱਲ੍ਹੇਗਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਹੈ, ਉਸ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਟੀਮ ਦੇ ਨਾਲ-ਨਾਲ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਵਧਾਈ ਦੇ ਪਾਤਰ ਹਨ।

ਦੱਸ ਦਈਏ ਕਿ 40 ਦਿਨਾਂ ਦੀ ਪੈਰੋਲ ਉਤੇ ਬਾਹਰ ਆਏ ਗੁਰਮੀਤ ਰਾਮ ਰਹੀਮ ਨੇ ਬੀਤੇ ਦਿਨੀਂ ਆਨਲਾਈਨ ਪ੍ਰੋਗਰਾਮ ਵਿੱਚ ਐਲਾਨ ਕੀਤਾ ਸੀ ਉਹ ਸੁਨਾਮ ਵਿੱਚ ਨਵਾਂ ਡੇਰਾ ਖੋਲਣਗੇ, ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਆਨਲਾਈਨ ਸਤਿਸੰਗ ‘ਚ ਗੁਰਮੀਤ ਰਾਮ ਰਹੀਮ ਨੇ ਜ਼ਿਲ੍ਹਾ ਸੰਗਰੂਰ ਦੇ ਸੁਨਾਮ ‘ਚ ਨਵਾਂ ਡੇਰਾ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਬਠਿੰਡਾ ਦੇ ਸਲਾਬਤਪੁਰਾ ਤੋਂ ਬਾਅਦ ਪੰਜਾਬ ‘ਚ ਇਹ ਦੂਸਰਾ ਡੇਰਾ ਹੋਵੇਗਾ ,ਕਿਉਂਕਿ ਉਨ੍ਹਾਂ ਦਾ ਸਭ ਤੋਂ ਵੱਡਾ ਡੇਰਾ ਬਠਿੰਡਾ ਦੇ ਸਲਾਬਤਪੁਰਾ ਵਿੱਚ ਹੈ, ਜੋ ਕਿ ਹਰਿਆਣਾ ਦੇ ਸਿਰਸਾ ਹੈੱਡਕੁਆਰਟਰ ਤੋਂ ਬਾਅਦ ਦੂਜੇ ਨੰਬਰ ‘ਤੇ ਆਉਂਦਾ ਹੈ।

ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ  ਭਾਈ ਅੰਮ੍ਰਿਤਪਾਲ ਸਿੰਘ ਨੇ ਇਸ ਗੱਲ ਦਾ ਸਖ਼ਤ ਵਿਰੋਧ ਕੀਤਾ ਸੀ। ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ  ਭਾਈ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਅਸੀਂ ਸੁਨਾਮ ਵਿੱਚ ਕੋਈ ਡੇਰਾ ਨਹੀਂ ਬਣਨ ਦਿਆਂਗੇ।

 

ਉਨ੍ਹਾਂ ਕਿਹਾ ਸੀ ਕਿ ਜੇਕਰ ਸਰਕਾਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਵਿਰੋਧ ਨਹੀਂ ਕਰਦੀ ਤਾਂ ਅਸੀ ਇਸ ਦਾ ਸਖ਼ਤ ਵਿਰੋਧ ਕਰਨਗੇ ਕਿਉਂਕਿ ਡੇਰਾ ਮੁਖੀ ਰਾਮ ਰਹੀਮ ਨੇ ਸਿੱਖਾਂ ਦਾ ਅਪਮਾਨ ਕੀਤਾ ਹੈ। ਕਿਸੇ ਵੀ ਹਾਲਤ ਵਿੱਚ ਡੇਰਾ ਨਹੀਂ ਬਣਨ ਦਿੱਤਾ ਜਾਵੇਗਾ।  ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਫਿਰ ਉਨ੍ਹਾਂ ਨੂੰ ਗਰਮ ਖਿਆਲੀ ਕਹਿ ਕੇ ਬਦਨਾਮ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਡੇਰਾ ਮੁਖੀ ਨੂੰ ਸੁਰੱਖਿਆ ਦੇ ਰਹੀ ਹੈ।

ਅੰਮ੍ਰਿਤਪਾਲ ਦੀ ਚੇਤਾਵਨੀ , ਸਿਰਸੇ ਵਾਲੇ ਦਾ ਸੁਨਾਮ ‘ਚ ਨਹੀਂ ਖੁੱਲਣ ਦੇਵਾਂਗੇ ਕੋਈ ਡੇਰਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਵਿਰੋਧ ਕੀੂਤਾ ਸੀ । ਐਡਵੋਕੇਟ ਧਾਮੀ ਨੇ ਕਿਹਾ ਸੀ  ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ।

ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ SGPC ਦਾ ਸਖ਼ਤ ਵਿਰੋਧ ,ਰਾਮ ਰਹੀਮ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਵੇ ਸਰਕਾਰ : ਧਾਮੀ

ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ ਵਿਚ ਸਜ਼ਾਜਾਫਤਾ ਰਾਮ ਰਹੀਮ ਬੇਅਦਬੀ ਮਾਮਲਿਆਂ ਵਿਚ ਵੀ ਮੁੱਖ ਦੋਸ਼ੀ ਹੈ। ਉਨ੍ਹਾਂ ਆਖਿਆ ਸੀ  ਕਿ ਇਸ ਵਿਵਾਦਤ ਵਿਅਕਤੀ ਵੱਲੋਂ ਪੰਜਾਬ ਅੰਦਰ ਡੇਰਾ ਖੋਲ੍ਹਣ ਦੇ ਐਲਾਨ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ ਅਤੇ ਇਸ ਨਾਲ ਪੰਜਾਬ ਦਾ ਸ਼ਾਂਤ ਮਾਹੌਲ ਖਰਾਬ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬੇਹੱਦ ਸੰਜੀਦਾ ਮਾਮਲੇ ’ਤੇ ਜ਼ੁੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਵੇ ਅਤੇ ਇਹ ਸੰਕਲਪ ਕਰੇ ਕਿ ਡੇਰਾ ਸਿਰਸਾ ਦੀ ਕੋਈ ਵੀ ਸ਼ਾਖਾ ਪੰਜਾਬ ਵਿਚ ਨਾ ਬਣੇ

Exit mobile version