Punjab

ਪੰਜਾਬ ਦੇ ਪੰਜ ਧੁਰੰਤਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

‘ਦ ਖ਼ਾਲਸ ਬਿਊਰੋ : ਪੰਜਾਬ ਸਿਆਸਤ ਦੇ ਚਾਰ ਧੁਰੰਤਰਾਂ ਸਮੇਤ ਕਈ ਹੋਰ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਾਮਜ਼ਦਗੀ ਦੇ ਪੱਤਰ ਦਾਖਲ ਕੀਤੇ ਹਨ। ਇਸਦੇ ਨਾਲ ਹੀ ਪੰਜਾਬ ਲੋਕ ਕਾਂਗਰਸ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ। ਇਸ ਮੌਕੇ ਭਾਜਪਾ ਨੇਤਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਉਨ੍ਹਾਂ ਦੇ ਨਾਲ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਸਿੱਖਿਆ ਮੰਤਰੀ ‘ਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ  ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਭਰਿਆ।

ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ਹਲਕਾ ਭਦੌੜ ਤੋਂ , ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਲੰਬੀ ਤੋਂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ , ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਲਕਾ ਪਟਿਆਲਾ ਸ਼ਹਿਰੀ ਤੋਂ ਅਤੇ ਡਾ ਦਲਜੀਤ ਸਿੰਘ ਚੀਮਾ ਨੇ ਰੂਪਨਗਰ ਵਿਧਾਨ ਸਭਾ ਹਲਕਾ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ।