The Khalas Tv Blog Punjab ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ
Punjab

ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

ਦ ਖ਼ਾਲਸ ਬਿਊਰੋ : ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਕਾਗਜ਼ ਦਾਖਲ ਕਰਨ ਦੀ ਪ੍ਰਕਿਰਿਆ 31 ਮਈ ਤੱਕ ਜਾਰੀ ਰਹੇਗੀ। ਪੰਜਾਬ ਰਾਜ ਸਭਾ ਲਈ ਚੁਣੇ ਗਏ ਮੈਂਬਰ ਕਾਂਗਰਸ ਦੀ ਅੰਬਿਕਾ ਸੋਨੀ ਅਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦੇ ਅਹੁਦੇ ਦੀ ਮਿਆਦ 4 ਜੁਲਾਈ ਨੂੰ ਖਤਮ ਹੋ ਰਹੀ ਹੈ। ਜਿਸ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਇਸਦੀ ਜਾਣਕਾਰੀ ਦਿੱਤੀ ਹੈ। ਪੰਜਾਬ ਵਿੱਚ ਪੰਜ ਖਾਲੀ ਰਾਜ ਸਭਾ ਦੀਆਂ ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਈਆਂ ਸਨ।

ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ 24 ਤੋਂ 31 ਮਈ ਤੱਕ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 1 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 3 ਜੂਨ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦੀ ਮਿਤੀ 10 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ,ਵੋਟਾਂ ਦੀ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਚੋਣ ਦਾ ਕੰਮ 13 ਜੂਨ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਨਾਮਜ਼ਦਗੀ ਲਈ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਹੈ। ਉਨ੍ਹਾਂ ਕੋਲ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ।

Exit mobile version