Punjab

ਜਲੰਧਰ ਵੈਸਟ ਜ਼ਿਮਨੀ ਚੋਣ ਲਈ 7 ਉਮੀਦਵਾਰਾਂ ਦੇ ਪਰਚੇ ਰੱਦ! ਹੁਣ ਸਿਰਫ਼ 16 ਉਮੀਦਵਾਰਾਂ ’ਚ ਮੁਕਾਬਲਾ!

ਬਿਉਰੋ ਰਿਪੋਰਟ – ਜਲੰਧਰ ਵੈਸਟ ਜ਼ਿਮਨੀ ਚੋਣ ਦੇ ਲਈ ਹੁਣ 16 ਉਮੀਦਵਾਰਾਂ ਵਿਚਾਲੇ ਮੁਕਾਬਲਾ ਹੋਵੇਗਾ। ਨਾਮਜ਼ਦਗੀ ਪੱਤਰਾਂ ਦੀ ਛੱਟਣੀ ਤੋ ਬਾਅਦ 7 ਉਮੀਦਵਾਰਾਂ ਦੀਆਂ ਨਾਮਜ਼ਦਗੀਆ ਰੱਦ ਹੋ ਗਈਆਂ ਹਨ। ਕੁੱਲ 23 ਉਮੀਦਵਾਰਾਂ ਵੱਲੋਂ ਨਾਮਜ਼ਦੀਆਂ ਭਰੀਆਂ ਗਈਆਂ ਸਨ। ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾਂ ਚੋਣ ਅਫ਼ਸਰ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਮੰਨੇ ਗਏ ਹਨ, ਉਨ੍ਹਾਂ ਵਿੱਚ ਬੀਜੇਪੀ ਦੇ ਸ਼ੀਤਲ ਅੰਗੂਰਾਲ, ਆਪ ਦੇ ਮੋਹਿੰਦਰ ਭਗਤ, ਕਾਂਗਰਸ ਦੀ ਸੁਰਿੰਦਰ ਕੌਰ, ਅਕਾਲੀ ਦਲ ਦੀ ਸੁਰਜੀਤ ਕੌਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਬਜੀਤ ਸਿੰਘ ਸ਼ਾਮਲ ਅਤੇ ਬਸਪਾ ਦੇ ਬਿੰਦਰ ਕੁਮਾਰ ਸਨ ਇਸ ਤੋਂ ਇਲਾਵਾ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੈ ਕੁਮਾਰ ਭਗਤ, ਨੀਤੂ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ ਸਾਰੇ ਆਜ਼ਾਦ ਉਮੀਦਵਾਰ ਹਨ।

10 ਜੁਲਾਈ ਜਲੰਧਰ ਵੈਸਟ ਜ਼ਿਮਨੀ ਚੋਣ ਦੇ ਲਈ ਵੋਟਿੰਗ ਹੋਵੇਗੀ ਜਦਕਿ 13 ਜੁਲਾਈ ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਆਪ ਆਦਮੀ ਪਾਰਟੀ ਸ਼ੀਤਲ ਅੰਗੂਰਾਲ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਅਤੇ ਅਸਤੀਫ਼ਾ ਦੇਣ ਤੋਂ ਬਾਅਦ ਹੀ ਜਲੰਧਰ ਪੱਛਮੀ ਸੀਟ ਖ਼ਾਲੀ ਹੋਈ ਸੀ।

ਇਹ ਵੀ ਪੜ੍ਹੋ – ਸਮਾਰਟ ਫੋਨ ਹੁਣ ਅੰਮ੍ਰਿਤਸਰ ਪੁਲਿਸ ਦਾ ਬਣਿਆ ਦੁਸ਼ਮਣ ਨੰਬਰ -1!