Others

ਕੱਲ੍ਹ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕੱਲ੍ਹ ਤੋਂ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਹੋ ਜਾਣਗੀਆਂ। ਜ਼ਿਲ੍ਹਾ ਮਾਨਸਾ ਵਿੱਚ ਇਸ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਇਹ ਜਾਣਕਾਰੀ ਦਿੱਤੀ ਹੈ।

  • ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 1 ਫਰਵਰੀ, 2022 ਹੋਵੇਗੀ।
  • ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ।
  • ਉਮੀਦਵਾਰੀ ਵਾਪਸ ਲੈਣ ਦੀ ਤਰੀਕ 4 ਫਰਵਰੀ, 2022 ਨਿਸ਼ਚਿਤ ਕੀਤੀ ਗਈ ਹੈ।
  • ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ।
  • ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਅੰਦਰ ਰਿਟਰਨਿੰਗ ਅਫਸਰ ਕੋਲ ਜਾ ਸਕਦੇ ਹਨ।
  • 100 ਮੀਟਰ ਦੇ ਦਾਇਰੇ ਦੇ ਬਾਹਰ ਸਿਰਫ ਦੋ ਵਾਹਨ ਹੀ ਰੱਖੇ ਜਾ ਸਕਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।