Punjab

ਸਪੀਕਰ ਸੰਧਵਾਂ ਸਮੇਤ ਮਾਨ ਸਰਕਾਰ ਦੇ ਛੇ ਮੰਤਰੀਆਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਮਾਮਲਾ

non-bailable warrant

‘ਦ ਖ਼ਾਲਸ ਬਿਊਰੋ : ਤਰਨ ਤਾਰਨ ਦੀ ਜਿਲ੍ਹਾ ਅਦਾਲਤ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਮਾਨ ਸਰਕਾਰ ਦੇ ਦੋ ਹੋਰ ਕੈਬਨਿਟ ਮੰਤਰੀਆਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ(kultar singh sandhwan ), ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ,(Jai Kishan Roudi ) ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ(laljit singh bhullar),  ਗੁਰਮੀਤ ਸਿੰਘ ਮੀਤ ਹੇਅਰ(Gurmeet Singh Meet Hayer), ਵਿਧਾਇਕ ਦਲਬੀਰ ਸਿੰਘ ਟੋਂਗ , ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਖਿਲਾਫ ਗ਼ੈਰ- ਜ਼ਮਾਨਤੀ ਵਾਰੰਟ ਜਾਰੀ ਹੋਇਆ ਹੈ।

ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਨਕਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਵਿਰੋਧ ਵਿੱਚ ਧਰਨਾ ਦੇਣ ਲਈ ਦਰਜ ਕੀਤੇ ਗਏ ਕੇਸ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਕਾਰਕੁਨ ਅਗਸਤ 2020 ਵਿੱਚ ਅਦਾਲਤ ਵਿੱਚ ਪੇਸ਼ ਹੋਣ ਵਿੱਚ ਅਸਫਲ ਰਹੇ ਸਨ। ਇਨ੍ਹਾਂ ਆਗੂਆਂ ਨੂੰ ਪਿਛਲੇ ਦੋ ਸਾਲਾਂ ਵਿੱਚ ਕਈ ਵਾਰ ਅਦਾਲਤ ਵਿੱਚ ਤਲਬ ਕੀਤਾ ਗਿਆ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਨ੍ਹਾਂ ਆਗੂਆਂ ਨੇ 20 ਅਗਸਤ 2020 ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਧਰਨਾ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਜ਼ਿਲ੍ਹਿਆਂ ਵਿੱਚ ਨਕਲੀ ਸ਼ਰਾਬ ਪੀਣ ਕਾਰਨ ਕਰੀਬ 111 ਲੋਕਾਂ ਦੀ ਮੌਤ ਹੋ ਗਈ ਸੀ।

Non-bailable warrant issued

ਆਮ ਆਦਮੀ ਪਾਰਟੀ ਵੱਲੋਂ ਪਟਿਆਲਾ, ਬਰਨਾਲਾ, ਪਠਾਨਕੋਟ ਅਤੇ ਮੋਗਾ ਸਮੇਤ ਕਈ ਥਾਵਾਂ ‘ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ’ਤੇ ਲਾਪਰਵਾਹੀ ਦਾ ਦੋਸ਼ ਲਾਇਆ। ‘ਆਪ’ ਨੇ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਜਾਂਚ ਦੀ ਮੰਗ ਵੀ ਕੀਤੀ ਸੀ। ਉਸ ਸਮੇਂ ਦੌਰਾਨ ‘ਆਪ’ ਨੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਸਨ ਅਤੇ ਕਿਹਾ ਸੀ ਕਿ ਉਨ੍ਹਾਂ ਦੇ ਕਈ ਮੰਤਰੀ ਅਤੇ ਵਿਧਾਇਕ ਵੀ ਨਕਲੀ ਸ਼ਰਾਬ ਦੇ ਕਾਰੋਬਾਰ ‘ਚ ਸ਼ਾਮਲ ਹਨ।

‘ਆਪ’ ਨੇ ਜ਼ਹਿਰੀਲੀ ਸ਼ਰਾਬ ਘੁਟਾਲੇ ਵਿੱਚ ਸ਼ਾਮਲ ਵਿਧਾਇਕਾਂ ਤੇ ਮੰਤਰੀਆਂ ਤੋਂ ਮੁੱਖ ਮੰਤਰੀ ਦੇ ਅਸਤੀਫ਼ੇ ਨੂੰ ਲੈ ਕੇ ਪੂਰੇ ਸੂਬੇ ਵਿੱਚ ਵੱਡੀ ਲਹਿਰ ਖੜ੍ਹੀ ਕਰ ਦਿੱਤੀ ਸੀ। ਇਸ ਦੌਰਾਨ ਸਦਰ ਪੁਲੀਸ ਵੱਲੋਂ ਕਈ ਹੋਰ ਆਗੂਆਂ ਖ਼ਿਲਾਫ਼ ਧਾਰਾ 188, ਸੀਆਰਪੀਸੀ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।