ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਗਵਰਨਰ ਹਾਊਸ ਪਹੁੰਚਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਡਾ. ਸੁਖਵਿੰਦਰ ਸਿੰਘ ਸੁੱਖੀ, ਐਸ ਵਾਈ ਐਲ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨੂੰ ਮੰਗ ਪੱਤਰ ਸੌਂਪੇ।
ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ “ਆਪ” ਸਰਕਾਰ ਪੰਜਾਬ ਦੇ ਪਾਣੀ ਹਰਿਆਣਾ ਨੂੰ ਦੇਣਾ ਚਾਹੁੰਦੀ ਹੈ। ਬਾਦਲ ਨੇ ਕਿਹਾ ਕਿ ਅਸੀਂ ਕਿਸੇ ਕੀਮਤ ‘ਤੇ ਪੰਜਾਬ ਦਾ ਪਾਣੀ ਨਹੀਂ ਦੇ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਪਾਣੀ ਦੀ ਇੱਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਵੇਗੀ। ਉਨ੍ਹਾਂ ਨੇ ਆਮ ਆਦਮੀ ਆਪਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਪਾਣੀ ‘ਤੇ ਕੇਜਰੀਵਾਲ ਦੀ ਨਜ਼ਰ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਨਾ ਤਾਂ ਨਹਿਰ ਬਣੇਗੀ ਅਤੇ ਨਾ ਹੀ ਪਾਣੀ ਬਾਹਰ ਜਾਵੇਗਾ। ਉਨਾਂ ਨੇ ਕਿਹਾ ਕਿ ਸਾਡੇ ਹਿੱਸੇ ਵਿੱਚ ਸਿਰਫ 25% ਪਾਣੀ ਰਹਿ ਗਿਆ ਹੈ। ਬਾਦਲ ਨੇ ਕਾਂਗਰਸ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਦਾ ਪਾਣੀ ਖੋਹਣ ਵਿੱਚ ਵੱਡਾ ਹੱਥ ਕਾਂਗਰਸ ਦਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਡਾ ਪਾਣੀ ਹਰਿਆਣਾ ਅਤੇ ਦਿੱਲੀ ਨੂੰ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਕਿ ਅਸੀਂ ਹਰ ਕੁਰਬਾਨੀ ਲਈ ਤਿਆਰ ਹਾਂ ਪਰ ਪੰਜਾਬ ਵਿੱਚ SYL ਨਹਿਰ ਨਹੀਂ ਬਣਨ ਦੇਵਾਂਗੇ। ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ, ਕੇਜਰੀਵਾਲ ਦੇ ਕਹਿਣ ‘ਤੇ ਹਰਿਆਣਾ ਨੂੰ ਪਾਣੀ ਦੇਣਾ ਚਾਹੁੰਦਾ ਹੈ, ਸਾਡੀ ਸਰਕਾਰ ਨੇ 196 ਕਰੋੜ ਦਾ ਚੈੱਕ ਹਰਿਆਣਾ ਨੂੰ ਦੇ ਦਿੱਤਾ ਅਤੇ ਜ਼ਮੀਨ ਕਿਸਾਨਾਂ ਨੂੰ ਦੇ ਦਿੱਤੀ, ਸਾਡਾ ਸਪੱਸ਼ਟ ਸਟੈਂਡ ਆ ਕੀ ਪੰਜਾਬ ਦਾ ਪਾਣੀ ਅਸੀਂ ਨਹੀਂ ਜਾਣ ਦੇਵਾਂਗੇ, ਇੰਦਰਾ ਗਾਂਧੀ ਜਿਸ ਸਮੇਂ ਪ੍ਰਧਾਨ ਮੰਤਰੀ ਸੀ ਉਸ ਸਮੇਂ ਧੱਕੇ ਨਾਲ 3.5 ਐਮ ਏ ਐਫ਼ ਪਾਣੀ ਹਰਿਆਣਾ ਨੂੰ ਦੇ ਦਿੱਤਾ, ਉਸ ਤੋਂ ਬਾਅਦ ਅਕਾਲੀ ਦਲ ਨੇ ਮੋਰਚਾ ਲਗਾਇਆ।