The Khalas Tv Blog India ਦੋ ਨਹੀਂ ਬਲਕਿ 40 ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ
India

ਦੋ ਨਹੀਂ ਬਲਕਿ 40 ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਹੁਣ ਦਿੱਲੀ ਦੇ ਕਈ ਵੱਡੇ ਸਕੂਲਾਂ ਸਮੇਤ 40 ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਕੂਲਾਂ ਨੇ ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਹੈ ਤੇ ਕਈ ਸਕੂਲ ਬੰਦ ਕਰ ਦਿੱਤੇ ਗਏ ਹਨ। ਬੰਬ ਦੀ ਧਮਕੀ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਅੱਜ 40 ਤੋਂ ਵੱਧ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ।

ਮੇਲ ਵਿਚ ਲਿਖਿਆ ਹੈ ਕਿ ਮੈਂ ਇਮਾਰਤਾਂ ਦੇ ਅੰਦਰ ਕਈ ਬੰਬ ਲਗਾਏ ਹਨ। ਬੰਬ ਛੋਟੇ ਅਤੇ ਬਹੁਤ ਚੰਗੀ ਤਰ੍ਹਾਂ ਲੁਕੇ ਹੋਏ ਹਨ। ਇਸ ਨਾਲ ਇਮਾਰਤ ਨੂੰ ਜ਼ਿਆਦਾ ਨੁਕਸਾਨ ਤਾਂ ਨਹੀਂ ਹੋਵੇਗਾ ਪਰ ਬੰਬ ਦੇ ਫੱਟਣ ਕਾਰਨ ਕਈ ਲੋਕ ਜ਼ਖਮੀ ਹੋ ਜਾਣਗੇ। ਜੇ ਮੈਨੂੰ 30,000 ਡਾਲਰ ਨਹੀਂ ਮਿਲੇ ਤਾਂ ਮੈਂ ਬੰਬ ਵਿਸਫੋਟ ਕਰ ਦਵਾਂਗਾ।

ਸੀਐਮ ਆਤਿਸ਼ੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ

ਇਹ ਈਮੇਲ 8 ਦਸੰਬਰ ਦੀ ਰਾਤ ਕਰੀਬ 11.38 ਵਜੇ ਆਈ। ਮਦਰ ਮੈਰੀ ਸਕੂਲ, ਬ੍ਰਿਟਿਸ਼ ਸਕੂਲ, ਸਲਵਾਨ ਪਬਲਿਕ ਸਕੂਲ ਅਤੇ ਕੈਂਬਰਿਜ ਸਕੂਲ ਸਮੇਤ ਕਈ ਸਕੂਲਾਂ ਨੂੰ ਨਿਸ਼ਾਨਾ ਬਣਾਇਆ ਗਿਆ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕੇਂਦਰ ਸਰਕਾਰ ਦੀ ਸਥਿਤੀ ਨਾਲ ਨਜਿੱਠਣ ਦੀ ਆਲੋਚਨਾ ਕੀਤੀ ਹੈ, ਜਦਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮੁੱਦੇ ‘ਤੇ ਧਿਆਨ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ – ਮੂਸੇਵਾਲਾ ਕਤਲ: ਅਦਾਲਤ ਵੱਲੋਂ ਪੁਲਿਸ ਮੁਲਾਜ਼ਮ ਦੋ ਸਰਕਾਰੀ ਗਵਾਹਾਂ ਖ਼ਿਲਾਫ਼ ਵਾਰੰਟ ਜਾਰੀ

Exit mobile version