The Khalas Tv Blog Punjab “ਨੀ ਮੈਂ ਸੱਸ ਕੁੱ ਟਣੀ” ਫਿਲਮ ਨੂੰ ਆਇਆ ਨੋਟਿਸ
Punjab

“ਨੀ ਮੈਂ ਸੱਸ ਕੁੱ ਟਣੀ” ਫਿਲਮ ਨੂੰ ਆਇਆ ਨੋਟਿਸ

ਦ ਖ਼ਾਲਸ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਫਿਲਮ “ਨੀ ਮੈਂ ਸੱਸ ਕੁੱਟਣੀ” ਦੇ ਨਾਂ ਨੂੰ ਲੈ ਕੇ ਫਿਲਮ ਦੇ ਡਾਇਰੈਕਟਰ ਅਤੇ ਪ੍ਰੋਡਿਊਸਰ ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਮੁਹਾਲੀ ‘ਚ ਸਥਿਤ ਦਫ਼ਤਰ ਵਿਖੇ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ ਫਿਲਮ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ ਕਿ ਇਸ ਨਾਲ ਸਮਾਜ ਵਿੱਚ ਉਹ ਕੀ ਸੁਨੇਹਾ ਦੇਣਾ ਚਾਹੁੰਦੇ ਹਨ।

ਕਮਿਸ਼ਨ ਨੇ “ਔਰਤਾਂ ਲਈ ਪੰਜਾਬ ਰਾਜ ਕਮਿਸ਼ਨ ਐਕਟ, 2001” ਤਹਿਤ ਇਸ ‘ਤੇ ਸੋ-ਮੋਟੋ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਹੁਕਮਾਂ ਮੁਤਾਬਕ ਫਿਲਮ ਦੇ ਡਾਇਰੈਕਟਰ ਅਤੇ ਪ੍ਰੋਡਿਊਸਰ ਨੂੰ ਦਫ਼ਤਰ ਵਿੱਚ ਹਾਜ਼ਰ ਕਰਨ ਲਈ ਕਿਸੇ ਅਧਿਕਾਰੀ ਦੀ ਡਿਊਟੀ ਲਗਾਈ ਜਾਵੇਗੀ। ਇਹ ਫਿਲਮ 29 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਕਮਿਸ਼ਨ ਮੁਤਾਬਕ ਇਸ ਫਿਲਮ ਦੇ ਨਾਂ “ਨੀ ਮੈਂ ਸੱਸ ਕੁੱਟਣੀ” ਰੱਖਿਆ ਗਿਆ ਹੈ, ਜਿਸ ਨਾਲ ਸਮਾਜ ਵਿੱਚ ਕੋਈ ਚੰਗਾ ਸੁਨੇਹਾ ਨਹੀਂ ਜਾਵੇਗਾ।

Exit mobile version