India

ਝੜ ਪ ਤੋਂ ਬਾਅਦ ਜੇਐਨਯੂ ਯੂਨੀਵਰਸਿਟੀ ਨੇ ਜਾਰੀ ਕੀਤਾ ਨੋਟਿਸ

‘ਦ ਖਾਲਸ ਬਿਉਰੋ:ਐਤਵਾਰ ਨੂੰ ਜਵਾਹਰ ਲਾਲ ਯੂਨੀਵਰਸਿਟੀ ‘ਚ ਹੋਈ ਝ ੜਪ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਕੈਂਪਸ ਵਿੱਚ ਹਿੰ ਸਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਵਿਦਿਆਰਥੀਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਵਾਈਸ ਚਾਂਸਲਰ, ਰੈਕਟਰ ਅਤੇ ਹੋਰ ਅਧਿਕਾਰੀ ਹੋਸਟਲ ਪੁੱਜੇ ਅਤੇ ਉਥੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ।
ਵਾਈਸ ਚਾਂਸਲਰ ਨੇ ਉੱਥੇ ਮੌਜੂਦ ਵਾਰਡਨਾਂ ਨੂੰ ਇਸ ਮਾਮਲੇ ਵਿੱਚ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਬਚਣ ਦੀ ਸਲਾਹ ਦਿੱਤੀ। ਕੈਂਪਸ ਵਿੱਚ ਸੁਰੱਖਿਆ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ ਅਤੇ ਜੇਕਰ ਅਜਿਹੀ ਕੋਈ ਘਟਨਾ ਵਾਪਰਦੀ ਹੈ ਤਾਂ ਤੁਰੰਤ ਜੇਐਨਯੂ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ।ਨੋਟਿਸ ਵਿੱਚ ਕਿਹਾ ਗਿਆ ਹੈ ਕਿ ਹਿੰ ਸਾ ਜਾਂ ਭੜਕਾ ਹਟ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਦਿਆਰਥੀ ਦੇ ਵਿਰੁੱਧ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਕਾਰਵਾਈ ਹੋਵੇਗੀ ।