ਲੋਕ ਸਭਾ ਹਲਕਾ 01-ਗੁਰਦਾਸਪੁਰ ਦੇ ਰਿਟਰਨਿੰਗ ਅਫਸਰ ਡਾ: ਨਿਸ਼ਿਕ ਸਾਰੰਗਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਲਜੀਤ ਸਿੰਘ ਚੀਮਾ ਨੂੰ ਕੁਝ ਚੈਨਲਾਂ ‘ਤੇ ਪੇਡ ਨਿਊਜ਼ ਪੋਸਟ ਕਰਨ ‘ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਮਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪਠਾਨਕੋਟ ਵਿੱਚ ਸਥਾਪਿਤ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਫਾਸਟਵੇਅ 14 ਮਈ 2024 ਨੂੰ ਚੈਨਲਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਕੁਝ ਸ਼ੱਕੀ ਪੇਡ ਨਿਊਜ਼ ਚਲਾਈਆਂ ਗਈਆਂ।
ਉਨ੍ਹਾਂ ਦੱਸਿਆ ਕਿ ਅੱਜ ਐਮਸੀਐਮਸੀ ਪਠਾਨਕੋਟ ਵੱਲੋਂ ਕੀਤੀ ਰਿਪੋਰਟ ਦੇ ਆਧਾਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 48 ਘੰਟਿਆਂ ਵਿੱਚ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੋਟਿਸ ਦਾ ਜਵਾਬ ਮਿਲਣ ਤੋਂ ਬਾਅਦ ਪੇਡ ਨਿਊਜ਼ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਹਲਕਾ 01-ਗੁਰਦਾਸਪੁਰ ਵਿੱਚ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਕਮੇਟੀ ਵੱਲੋਂ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਮ.ਸੀ.ਐਮ.ਸੀ ਸੈੱਲ ਵੱਲੋਂ ਚੋਣਾਂ ਨਾਲ ਸਬੰਧਤ ਸਾਰੀਆਂ ਖ਼ਬਰਾਂ ਨੂੰ ਧਿਆਨ ਨਾਲ ਪੜ੍ਹਿਆ ਜਾ ਰਿਹਾ ਹੈ, ਤਾਂ ਜੋ ਪੇਡ ਨਿਊਜ਼ ਨੂੰ ਰੋਕਿਆ ਜਾ ਸਕੇ।