The Khalas Tv Blog Punjab DA ਦੇ ਬਕਾਏ ਸੰਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Punjab

DA ਦੇ ਬਕਾਏ ਸੰਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਦੌਰਾਨ ਸੀਨੀਅਰ ਵਕੀਲ ਆਰ.ਐੱਸ. ਚੀਮਾ ਨੂੰ ਐਮੀਕਸ ਕਿਊਰੀ (ਅਦਾਲਤ ਦੇ ਮਦਦਗਾਰ) ਵਜੋਂ ਨਿਯੁਕਤ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵੀ ਅਦਾਲਤ ਵਿੱਚ ਪੇਸ਼ ਹੋਏ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰੀ ਕਰਮਚਾਰੀਆਂ ਦੇ ਬਕਾਇਆ ਡੀਏ (ਮਹਿੰਗਾਈ ਭੱਤਾ) ਸੰਬੰਧੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ। ਪਿਛਲੀ ਸੁਣਵਾਈ ਵਿੱਚ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ ਨੂੰ ਆਮ ਮਾਣਹਾਨੀ ਤੋਂ ਅਪਰਾਧਿਕ ਮਾਣਹਾਨੀ ਵਿੱਚ ਬਦਲ ਦਿੱਤਾ ਸੀ।

ਸਰਕਾਰੀ ਪੱਖ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਕੋਈ ਰਸਮੀ ਨੋਟਿਸ ਜਾਰੀ ਨਹੀਂ ਹੋਇਆ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਰਸਮੀ ਨੋਟਿਸ ਜਾਰੀ ਕਰਦਿਆਂ ਆਪਣਾ ਪੱਖ ਪੇਸ਼ ਕਰਨ ਲਈ ਕਿਹਾ।

ਅਦਾਲਤ ਨੇ ਸਰਕਾਰ ਨੂੰ ਅਗਲੀ ਸੁਣਵਾਈ ਤੋਂ ਇੱਕ ਹਫ਼ਤਾ ਪਹਿਲਾਂ ਆਪਣਾ ਵਿਸਥਾਰਪੂਰਵਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਸਰਕਾਰ ਦੇ ਜਵਾਬ ਅਤੇ ਅਦਾਲਤ ਦੀ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।

Exit mobile version