‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਨੇ ਬਠਿੰਡਾ ਦੇ ਐੱਸਐੱਸਪੀ ਅਜੇ ਮਲੂਜਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੇ ਮਲੂਜਾ ਨੂੰ ਇੱਕ ਦਿਨ ਵਿੱਚ ਜਵਾਬ ਦਾਖਲ ਕਰਨ ਲਈ ਕਿਹਾ ਹੈ। ਐਮਐਚਏ ਨੇ ਐਸਐਸਪੀ ਨੂੰ 8 ਜਨਵਰੀ ਦੀ ਸ਼ਾਮ 5 ਵਜੇ ਤੱਕ ਆਪਣਾ ਜਵਾਬ ਦਾਖਲ ਕਰਨ ਲਈ ਕਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਵਿੱਚ ਇੱਕ ਗੰਭੀਰ ਕਮੀ ਸੀ, ਇਸ ਲਈ ਬਠਿੰਡਾ ਦੇ ਐੱਸਐੱਸਪੀ ਨੂੰ ‘ਕਾਰਨ ਦੱਸੋ’ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਉਸਦੇ ਵਿਰੁੱਧ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ), ਨਿਯਮਾਂ ਦੇ ਤਹਿਤ ਅਨੁਸ਼ਾਸਨੀ ਕਾਰਵਾਈ ਸਮੇਤ ਕਾਨੂੰਨ ਦੇ ਤਹਿਤ ਕਾਰਵਾਈ ਕਿਉਂ ਨਾ ਕੀਤੀ ਜਾਵੇ।