The Khalas Tv Blog Punjab SGPC ਨੇ ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਨੂੰ ਭੇਜਿਆ ਨੋਟਿਸ
Punjab

SGPC ਨੇ ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਨੂੰ ਭੇਜਿਆ ਨੋਟਿਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਐਮਾਜ਼ੋਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਕਰਨ ਦੇ ਖ਼ਿਲਾਫ਼ ਨੋਟਿਸ ਭੇਜਿਆ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਪੰਥ ਵਿੱਚ ਗੁਰਬਾਣੀ ਨੂੰ ਲੈ ਕੇ ਅਪਾਰ ਸ਼ਰਧਾ ਹੈ ਅਤੇ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦੇ ਖ਼ਿਲਾਫ਼ ਸਿੱਖਾਂ ਵਿੱਚ ਕਾਫੀ ਰੋਸ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐਮਾਜ਼ੌਨ ਨੂੰ ਇਸ ਦੀ ਵਿਕਰੀ ਆਪਣੀ ਵੈੱਬਸਾਈਟ ਤੋਂ ਹਟਾਉਣ ਲਈ ਕਿਹਾ ਹੈ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਇਸ ਮਾਮਲੇ ਵਿੱਚ ਕਾਨੂੰਨ ਦੀ ਸਹਾਇਤਾ ਲਈ ਜਾਵੇਗੀ। ਐਮਾਜ਼ੋਨ ਕੰਪਨੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਅਤੇ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਕੀਤੀ ਜਾ ਰਹੀ ਹੈ।

Exit mobile version