‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਰਿਕਾਲ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਸੈਣੀ ਤੋਂ 7 ਅਕਤੂਬਰ ਤੱਕ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੇ ਗ੍ਰਿਫ਼ਤਾਰੀ ਰੱਦ ਹੋਣ ‘ਤੇ ਰਿਕਾਲ ਪਟੀਸ਼ਨ ਪਾਈ ਸੀ। ਸਰਕਾਰੀ ਵਕੀਲ ਨੇ ਕਿਹਾ ਕਿ ਸੈਣੀ ਦੀ ਗ੍ਰਿਫ਼ਤਾਰੀ ਜਾਇਜ਼ ਹੈ ਅਤੇ ਸੈਣੀ ਦੀ ਮਨਸ਼ਾ ਜਾਂਚ ਵਿੱਚ ਸ਼ਾਮਿਲ ਨਾ ਹੋਣ ਦੀ ਹੈ।