ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਪੰਜ ਮੈਂਬਰੀ ਭਰਤੀ ਕਮੇਟੀ ਨੇ ਵਿਦੇਸ਼ਾਂ ਅਤੇ ਹੋਰ ਸੂਬਿਆਂ ਵਿੱਚ ਵਸਦੇ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਆਨ ਲਾਈਨ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਲਈ ਕਮੇਟੀ ਨੇ www.akalidalbharti.com ਪੋਰਟਲ ਲਾਂਚ ਕੀਤਾ ਹੈ।
ਪੰਜ ਮੈਂਬਰੀ ਕਮੇਟੀ ਨੇ ਸੁਰਜੀਤ ਸਿੰਘ ਬੋਪਾਰਾਏ ਨੂੰ ਵਿਦੇਸ਼ਾਂ ਵਿੱਚ ਪੰਜਾਬੀਆਂ ਨੂੰ ਜੋੜਨ ਦੀ ਜ਼ਿੰਮੇਵਾਰੀ ਸੌਂਪੀ ਹੈ। ਕਮੇਟੀ ਨੇ ਇੱਕ ਪੱਤਰ ਵਿੱਚ ਕੈਨੇਡਾ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਭਰਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਮੈਂਬਰ ਬਣ ਕੇ ਪੰਥਕ ਕਾਰਜ ਵਿੱਚ ਯੋਗਦਾਨ ਪਾਉਣ। ਪੱਤਰ ਵਿੱਚ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਮ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਕਮੇਟੀ ਦਾ ਮੰਤਵ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪੰਥਕ ਮੁੱਦਿਆਂ ਨੂੰ ਹੱਲ ਕਰਨ ਲਈ ਵਿਆਪਕ ਸਮਰਥਨ ਹਾਸਲ ਕਰਨਾ ਹੈ।
ਦੱਸ ਦਈਏ ਕਿ ਸੁਰਜੀਤ ਸਿੰਘ ਬੋਪਾਰਾਏ ਨੇ ’ਦ ਖ਼ਾਲਸ ਟੀਵੀ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਕਿ ਉਹ ਸਭ ਤੋਂ ਪਹਿਲਾਂ ਕੈਨੇਡਾ ਦੇ ਬਰੈਂਪਟਨ ਜਾਣਗੇ ਅਤੇ ਇਸ ਤੋਂ ਬਾਅਦ ਐਡਮੰਟਨ, ਰੇਜੀਨਾ, ਕੈਲਗਿਰੀ, ਸਰੀ, ਵੈਨਕੂਵਰ ਜਾਣਗੇ।