Punjab

ਹੁਣ ਇਸ ਜ਼ਿਲ੍ਹੇ ਦੇ 37 ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਜਾਣੋ ਕਾਰਨ

Now holidays have been announced in 37 schools of this district know the reason

ਚੰਡੀਗੜ੍ਹ : ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ਦੇ ਪਾਣੀ ਦੀ ਮਾਰ ਝੱਲ ਰਹੇ ਹਨ, ਜਿਸ ਕਰਕੇ ਹੁਣ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਕਰ ਦਿੱਤੇ ਗਏ ਹਨ। ਰੋਪੜ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਪੱਤਰ ਜਾਰੀ ਕਰਕੇ ਜ਼ਿਲ੍ਹੇ ਦੇ 37 ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ 17 ਅਤੇ 18 ਅਗਸਤ ਨੂੰ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਰਹਿਣਗੇ। ਦੱਸਿਆ ਜਾ ਰਿਹਾ ਹੈ ਜੇਕਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਅਗਲੇ ਦੋ ਦਿਨਾਂ ਤੱਕ ਵੀ ਪਾਣੀ ਦਾ ਪੱਧਰ ਨਹੀਂ ਘਟਦਾ ਤਾਂ ਇਸ ਪੱਤਰ ਦੀ ਮਿਆਦ ਵੀ ਵਧਾਈ ਜਾ ਸਕਦੀ ਹੈ। ਜਿਸ ਵਿਚ ਇਨ੍ਹਾਂ ਵਿੱਦਿਅਕ ਸੰਸਥਾਵਾਂ ਤੋਂ ਇਲਾਵਾ ਹੋਰ ਸੰਸਥਾਵਾਂ ਨੂੰ ਅਗਲੇ ਹੋਰ ਦਿਨਾਂ ਲਈ ਬੰਦ ਰਹਿਣ ਲਈ ਪੱਤਰ ਜਾਰੀ ਹੋ ਸਕਦੇ ਹਨ।

ਜ਼ਿਕਰਯੋਗ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜੇਕਰ ਅਗਲੇ ਦੋ ਦਿਨਾਂ ਤੱਕ ਵੀ ਪਾਣੀ ਦਾ ਪੱਧਰ ਨਹੀਂ ਘਟਦਾ ਤਾਂ ਇਸ ਪੱਤਰ ਦੀ ਮਿਆਦ ਵੀ ਵਧਾਈ ਜਾ ਸਕਦੀ ਹੈ। ਜਿਸ ਵਿਚ ਇਨ੍ਹਾਂ ਵਿੱਦਿਅਕ ਸੰਸਥਾਵਾਂ ਤੋਂ ਇਲਾਵਾ ਹੋਰ ਸੰਸਥਾਵਾਂ ਨੂੰ ਅਗਲੇ ਹੋਰ ਦਿਨਾਂ ਲਈ ਬੰਦ ਰਹਿਣ ਲਈ ਪੱਤਰ ਜਾਰੀ ਹੋ ਸਕਦੇ ਹਨ।

ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਪਹਾੜੀ ਇਲਾਕੇ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਨਾਲ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਬੀਬੀਐਮਬੀ ਵੱਲੋਂ ਸਤਲੁਜ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਨੇ ਸਤਲੁਜ ਕੰਢੇ ਵੱਸੇ ਪਿੰਡਾਂ ਦੇ ਲੋਕਾਂ ਲਈ ਦਿੱਕਤਾਂ ਖੜ੍ਹੀਆਂ ਕਰ ਦਿੱਤੀਆਂ ਹਨ। ਨੰਗਲ ਇਲਾਕੇ ਵਿੱਚ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ।

ਦਰਅਸਲ ਪਿਛਲੇ ਦਿਨੀਂ ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਰਕੇ ਭਾਖੜਾ ਡੈਮ ਦੇ ਪਿੱਛੇ ਬਣੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ ਜ਼ਿਆਦਾ ਹੋ ਗਈ ਹੈ। ਇਸ ਕਰਕੇ ਭਾਖੜਾ ਡੈਮ ਵਿੱਚ ਪਾਣੀ ਦਾ ਲੈਵਲ ਵੀ ਲਗਾਤਾਰ ਵਧਦਾ ਜਾ ਰਿਹਾ ਸੀ। ਪਾਣੀ ਦਾ ਲੈਵਲ ਖਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੀ ਹੇਠਾਂ ਰਹਿ ਗਿਆ।