The Khalas Tv Blog Punjab ਹੁਣ ਇੰਤਕਾਲ ਕਰਵਾਉਣ ਦੀ ਚਿੰਤਾ ਛੱਡੋ, ਪੰਜਾਬ ਸਰਕਾਰ ਦੀ ਨਵੀਂ ਸਕੀਮ, ਹੈਲਪਲਾਈਨ ਨੰਬਰ ਵੀ ਕੀਤਾ ਜਾਰੀ
Punjab

ਹੁਣ ਇੰਤਕਾਲ ਕਰਵਾਉਣ ਦੀ ਚਿੰਤਾ ਛੱਡੋ, ਪੰਜਾਬ ਸਰਕਾਰ ਦੀ ਨਵੀਂ ਸਕੀਮ, ਹੈਲਪਲਾਈਨ ਨੰਬਰ ਵੀ ਕੀਤਾ ਜਾਰੀ

ਚੰਡੀਗੜ੍ਹ-ਜਿਹੜੇ ਲੋਕ ਆਪਣਾ ਇੰਤਕਾਲ ਨਹੀਂ ਕਰਵਾ ਸਕੇ ਉਨ੍ਹਾਂ ਲਈ ਪੰਜਾਬ ਸਰਕਾਰ ਨਵੀਂ ਸਹੂਲਤ ਲੈ ਕੇ ਆ ਰਹੀ ਹੈ। ਲੋਕਾਂ ਦੀ ਸਹੂਲਤ ਲਈ ਸਰਕਾਰ ਵੱਲੋਂ 6 ਜਨਵਰੀ ਯਾਨੀ ਸ਼ਨੀਵਾਰ ਦੀ ਛੁੱਟੀ ਵਾਲੇ ਦਿਨ ਸੂਬੇ ਭਰ ਦੇ ਮਾਲ ਵਿਭਾਗ ਦੇ ਦਫ਼ਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇੱਥੇ ਅਧਿਕਾਰੀ ਮੌਕੇ ‘ਤੇ ਹੀ ਇੰਤਕਾਲ ਕਰਕੇ ਲੋਕਾਂ ਨੂੰ ਦੇਣਗੇ। ਜਿਸ ਕਾਰਨ ਹੁਣ ਲੋਕਾਂ ਨੂੰ ਇੰਤਕਾਲ ਕਰਵਾਉਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਸ ਦੇ ਨਾਲ ਹੀ ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਲੋਕਾਂ ਦੀ ਗੱਲ ਨਹੀਂ ਸੁਣਦਾ ਤਾਂ ਲੋਕ ਵਟਸਐਪ ‘ਤੇ ਵਿਭਾਗ ਨੂੰ ਸ਼ਿਕਾਇਤ ਕਰ ਸਕਣਗੇ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।

ਜਿੰਪਾ ਨੇ ਕਿਹਾ ਕਿ ਉਹ ਲੰਬਿਤ ਪਈਆਂ ਇੰਤਕਾਲ ਦੇ ਨਿਪਟਾਰੇ ਦੇ ਕੰਮ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ, ਤਾਂ ਜੋ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਕੰਮ ਵਿੱਚ ਕੋਈ ਅਣਗਹਿਲੀ ਨਾ ਦਿਖਾਉਣ। ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਹੈਲਪਲਾਈਨ ਨੰਬਰ ਜਾਰੀ

ਜੇਕਰ ਲੋਕਾਂ ਨੂੰ ਮਾਲ ਵਿਭਾਗ ਵਿੱਚ ਕਿਸੇ ਵੀ ਪੱਧਰ ’ਤੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਸਰਕਾਰ ਵੱਲੋਂ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਗਿਆ ਹੈ। ਜਿਸ ‘ਤੇ ਵਟਸਐਪ ‘ਤੇ ਲਿਖਤੀ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਪ੍ਰਵਾਸੀ ਭਾਈਚਾਰੇ ਲਈ ਵੀ ਸਹੂਲਤ

ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ ਨੰਬਰ 9464100168 ‘ਤੇ ਭੇਜ ਸਕਦੇ ਹਨ। ਇਸੇ ਤਰ੍ਹਾਂ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਾਲ ਵਿਭਾਗ ਦੇ ਸਾਰੇ ਕੰਮ ਵੀ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਜਾਇਦਾਦ ਸਬੰਧੀ ਕਿਸੇ ਕਿਸਮ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।

Exit mobile version