The Khalas Tv Blog Punjab ਹੁਣ ਸਰਕਾਰੀ ਦਫ਼ਤਰਾਂ ’ਤੇ ਰਹੇਗੀ ਸਰਕਾਰੀ ਦੀ ਨਜ਼ਰ, ਪੰਜਾਬ ਦੀਆਂ ਤਹਿਸੀਲਾਂ ’ਚ ਲੱਗਣਗੇ CCTV
Punjab

ਹੁਣ ਸਰਕਾਰੀ ਦਫ਼ਤਰਾਂ ’ਤੇ ਰਹੇਗੀ ਸਰਕਾਰੀ ਦੀ ਨਜ਼ਰ, ਪੰਜਾਬ ਦੀਆਂ ਤਹਿਸੀਲਾਂ ’ਚ ਲੱਗਣਗੇ CCTV

ਮੁਹਾਲੀ : ਹੁਣ ਪੰਜਾਬ ਦੀਆਂ ਤਹਿਸੀਲਾਂ ਸੀਸੀਟੀਵੀ ਦੀ ਨਿਗਰਾਨੀ ਹੇਠ ਹੋਣਗੀਆਂ। ਇਸ ਨੂੰ ਲੈ ਕੇ ਮਾਨ ਸਰਕਾਰ ਦੇ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਸੂਬੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਹੁਣ ਸੀਸੀਟੀਵੀ ਕੈਮਰੇ ਲਗਾਏ ਜਾਣਗੇ।  ਸਰਕਾਰ ਵੱਲੋਂ ਰਾਜ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਹਨ।

ਹੁਕਮਾਂ ਮੁਤਾਬਿਕ ਪਟਵਾਰੀ ਅਤੇ ਤਹਿਸੀਲ ਦੇ ਦਫ਼ਤਰਾਂ ਵਿੱਚ ਚਾਰ ਕੈਮਰੇ ਭਾਵ 2 ਕੈਮਰੇ ਦਫ਼ਤਰ ਅਤੇ 2 ਕੈਮਰੇ ਦਫ਼ਤਰ ਦੇ ਬਾਹਰ ਲਗਾਏ ਹਨ ਜੋ ਕੰਮ ਕਾਜ ਉੱਤੇ ਨਜ਼ਰ ਰੱਖਣਗੇ। ਪੰਜਾਬ ਸਰਕਾਰ ਵੱਲੋਂ ਹੁਕਮ ਕੀਤੇ ਗਏ ਹਨ ਇੰਨ੍ਹਾ ਕੈਮਰਿਆ ਨੂੰ ਸੰਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਪੂਰੇ ਦਫ਼ਤਰ ਦੀ ਨਿਗਰਾਨੀ ਕੀਤੀ ਜਾ ਸਕੇ।

ਇਹ ਕੈਮਰੇ ਲਗਾਉਣ ਦਾ ਮੰਤਵ ਇਹ ਹੈ ਕਿ ਡਿਪਟੀ ਕਮਿਸ਼ਨਰ ਚੈਕ ਕਰ ਸਕਣ ਕਿ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰ ਵਿੱਚ ਉਪਲੱਬਧ ਹੋ ਕੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਵੇਖ ਸਕਣ ਕਿ ਪਬਲਿਕ ਨੂੰ ਵਸੀਕੇ ਦਰਜ ਕਰਵਾਉਣ ਵਿੱਚ ਕੋਈ ਔਖਿਆਈ ਤਾਂ ਨਹੀਂ ਆ ਰਹੀ।

ਇਹ ਕੈਮਰੇ ਲਗਾਉਣ ਦਾ ਇੱਕ ਹੋਰ ਮਹੱਤਵਪੂਰਨ ਮੰਤਵ ਵਸੀਕੋ ਤਸਦੀਕ ਕਰਨ ਵਿੱਚ ਪਾਰਦਰਸ਼ਿਤਾ ਲਿਆਉਣਾ ਹੈ।ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਦਫ਼ਤਰਾਂ ਵਿੱਚ ਕੈਮਰਿਆ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਕਿਹਾ ਗਿਆ ਹੈ ਤਾਂ ਪੂਰੇ ਕੰਮਕਾਜ ਉੱਤੇ ਨਜਰ ਰੱਖੀ ਜਾ ਸਕੇ।

 

Exit mobile version