International

ਤੁਰਕੀ ਅਤੇ ਸੀਰੀਆ ਤੋਂ ਬਾਅਦ ਹੁਣ ਅਫਗਾਨਿਸਤਾਨ ‘ਚ ਆਈ ਇਹ ਕੁਦਰਤੀ ਆਫ਼ਤ

Now there is an earthquake in Afghanistan

ਅਫਗਾਨਿਸਤਾਨ : ਤੁਰਕੀ ਅਤੇ ਸੀਰੀਆ ‘ਚ ਆਏ ਭਿਆਨਕ ਭੂਚਾਲ ( Earthquakes in Turkey and Syria ) ਤੋਂ ਬਾਅਦ ਹੁਣ ਅਫਗਾਨਿਸਤਾਨ (Afghanistan)  ਦੇ ਫੈਜ਼ਾਬਾਦ ਵਿਚ  ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਰਾਸ਼ਟਰੀ ਭੂਚਾਲ ਕੇਂਦਰ ਮੁਤਾਬਕ ਭੂਚਾਲ ਦੇ ਝਟਕੇ ਸਵੇਰੇ 6.47 ਵਜੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 4.3 ਸੀ।

ਇਹ ਭੂਚਾਲ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 100 ਕਿਲੋਮੀਟਰ ਦੱਖਣ-ਪੂਰਬ ‘ਚ ਆਇਆ। ਪਿਛਲੇ ਇਕ ਮਹੀਨੇ ਵਿਚ ਇਹ ਦੂਜੀ ਵਾਰ ਹੈ ਜਦੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ 22 ਜਨਵਰੀ ਨੂੰ ਭੂਚਾਲ ਆਇਆ ਸੀ ਜਿਸਦੀ ਤੀਬਰਤਾ 4.2 ਮਾਪੀ ਗਈ ਸੀ।

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਇਸ ਤੋਂ ਪਹਿਲਾਂ 22 ਜਨਵਰੀ ਨੂੰ, ਐਤਵਾਰ ਸਵੇਰੇ ਸਥਾਨਕ ਸਮੇਂ ਅਨੁਸਾਰ ਸਵੇਰੇ 9.04 ਵਜੇ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 79 ਕਿਲੋਮੀਟਰ ਦੱਖਣ-ਪੂਰਬ ਵਿੱਚ 4.2 ਦੀ ਤੀਬਰਤਾ ਦਾ ਭੂਚਾਲ ਆਇਆ। ਪਿਛਲੇ ਸਾਲ ਉਸੇ ਸਮੇਂ, ਪੂਰਬੀ ਅਫਗਾਨਿਸਤਾਨ ਵਿੱਚ 6.2 ਤੀਬਰਤਾ ਦੇ ਭੂਚਾਲ ਵਿੱਚ 1,100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਪਕਤਿਕਾ ਪ੍ਰਾਂਤ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਸੀ, ਅਤੇ ਲਗਭਗ 4,500 ਘਰ ਪੂਰੀ ਤਰ੍ਹਾਂ ਜ਼ਮੀਨ ‘ਤੇ ਢਹਿ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਇਨ੍ਹੀਂ ਦਿਨੀਂ ਦੁਨੀਆ ਦੇ ਕਈ ਦੇਸ਼ਾਂ ‘ਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ।

ਦੱਸ ਦਈਏ ਕਿ ਤੁਰਕੀ(Turkey) ਅਤੇ ਸੀਰੀਆ (Syria) ਵਿੱਚ ਭੂਚਾਲ(earthquake) ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਜਾਨ ਗੁਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਨਵੇਂ ਅੰਕੜਿਆਂ ਮੁਤਾਬਕ ਹੁਣ ਤੱਕ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ  33,179 ਹੋ ਗਈ ਜਦਕਿ 80 ਹਜ਼ਾਰ ਤੋਂ ਵੱਧ ਜ਼ਖ਼ਮੀ ਹੋਏ ਹਨ। ਬਚਾਅ ਕਾਰਜ ਹਾਲੇ ਜਾਰੀ ਹਨ। ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਲਈ ਬਚਾਅ ਕਰਮੀ ਪਿਛਲੇ ਪੰਜ ਦਿਨਾਂ ਤੋਂ ਸਖਤ ਠੰਢ ਵਿੱਚ ਵੀ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਸ਼ਨਿਚਰਵਾਰ 12 ਜਣਿਆਂ ਨੂੰ ਮਲਬੇ ਹੇਠੋਂ ਬਚਾਇਆ ਗਿਆ ਹੈ।

ਇਸ ਦੇ ਨਾਲ ਹੀ ਸੀਰੀਆ ‘ਚ 5,279 ਲੋਕ ਮਾਰੇ ਗਏ ਅਤੇ 5,000 ਤੋਂ ਵੱਧ ਜ਼ਖਮੀ ਹੋ ਗਏ। ਇੱਕ ਅੰਤਰਰਾਸ਼ਟਰੀ ਨਿਊਜ਼ ਏਜੰਸੀ ਬੀਐਨਓ ਨਿਊਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ ‘ਤੇ ਵੱਡਾ ਦਾਅਵਾ ਕਰਦੇ ਹੋਏ ਸੰਯੁਕਤ ਰਾਸ਼ਟਰ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ 50,000 ਤੱਕ ਪਹੁੰਚ ਸਕਦੀ ਹੈ।