ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ। ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਪਵੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਦਾ ਹੈ ਜਾਂ ਨਹੀਂ। ਜੇਕਰ ਬੱਚਾ ਗ਼ੈਰਹਾਜ਼ਰ ਹੈ, ਤਾਂ ਉਸ ਦੇ ਮੋਬਾਈਲ ‘ਤੇ ਆਪਣੇ ਆਪ ਇੱਕ ਸੁਨੇਹਾ ਆ ਜਾਵੇਗਾ। ਇਹ ਸਹੂਲਤ ਆਉਣ ਵਾਲੇ 20 ਦਿਨਾਂ ਵਿੱਚ ਸ਼ੁਰੂ ਹੋ ਜਾਵੇਗੀ।
ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਦਰਅਸਲ, ਬੱਚੇ ਸਕੂਲ ਪਹੁੰਚੇ ਜਾਂ ਨਹੀਂ, ਇਹ ਸਭ ਤੋਂ ਵੱਡੀ ਚਿੰਤਾ ਉਨ੍ਹਾਂ ਦੇ ਵਾਪਸ ਆਉਣ ਤੱਕ ਮਾਪਿਆਂ ਦੇ ਦਿਲਾਂ ਵਿੱਚ ਬਣੀ ਰਹੀ। ਜਿਸ ਤੋਂ ਬਾਅਦ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
Punjab Sikhya Kranti to soon achieve another milestone under the leadership of our Hon’ble CM @BhagwantMann ji.
By mid-December, online attendance will be introduced to all 19000+ Govt. Schools of Punjab. Parents will receive SMS alerts when their child is absent from school… pic.twitter.com/Ov2uigCOJn
— Harjot Singh Bains (@harjotbains) November 24, 2023
ਸਿੱਖਿਆ ਵਿਭਾਗ ਨੇ ਸਬੰਧਿਤ ਸਕੂਲਾਂ ਨੂੰ ਇਸ ਸਬੰਧੀ ਤਿਆਰੀਆਂ ਕਰਨ ਲਈ ਕਿਹਾ ਹੈ। ਇਹ ਸਹੂਲਤ ਸਾਰੇ ਸਕੂਲਾਂ ਵਿੱਚ ਇੱਕੋ ਸਮੇਂ ਸ਼ੁਰੂ ਕੀਤੀ ਜਾਵੇਗੀ। ਇਸ ਦੇ ਲਈ ਸਕੂਲ ਨੂੰ ਵੱਖਰਾ ਮੋਬਾਈਲ ਫ਼ੋਨ ਜਾਂ ਟੈਬ ਦਿੱਤਾ ਜਾਵੇਗਾ ਜਾਂ ਅਧਿਆਪਕ ਆਪਣੇ ਮੋਬਾਈਲ ਦੀ ਵਰਤੋਂ ਕਰੇਗਾ, ਇਸ ਬਾਰੇ ਫ਼ਿਲਹਾਲ ਵਿਚਾਰ ਕੀਤਾ ਜਾ ਰਿਹਾ ਹੈ।
ਹਰਜੋਤ ਸਿੰਘ ਬੈਂਸ ਨੇ ਪੋਸਟ ਸਾਂਝੀ ਕਰਦੇ ਹੋਏ ਕੀਤਾ ਦਸੰਬਰ ਦੇ ਅੱਧ ਤੱਕ ਸਾਰੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਲਈ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਾਂਗ, ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਗੈਰ ਹਾਜ਼ਰ ਹੋਣ ‘ਤੇ ਐੱਸਐੱਮਐੱਸ ਅਲਰਟ ਪ੍ਰਾਪਤ ਕਰਨਗੇ।