ਆਮ ਆਦਮੀ ਪਾਰਟੀ ਦੇ ਮੰਤਰੀ ਦੀਆਂ ਇੱਕ ਔਰਤ ਨਾਲ ਕਥਿਤ ਫੋਟੋਆਂ ਵਾਇਰ ਹੋਣ ਤੋਂ ਬਾਅਦ ਡਾ ਰਵਜੋਤ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ ਹੈ ਤੇ ਸੋਸ਼ਲ ਮੀਡੀਆ ’ਤੇ ਅਜਿਹੀਆਂ ਤਸਵੀਰਾਂ ਦੇਖ ਕੇ ਬਹੁਤ ਦੁੱਖ ਹੋਇਆ ਹੈ।
ਉਨ੍ਹਾਂ ਕਿਹਾ ਕਿ ਔਰਤ ਜਾਤੀ ਦਾ ਅਪਮਾਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਫੋਟੋ ਨਾਲ ਛੇੜਛਾੜ ਕੀਤੀ ਗਈ ਹੈ ਤੇ ਐਡਿਟ ਕਰਕੇ ਮਹਿਲਾ ਨੂੰ ਮੇਰੇ ਨਾਲ ਦਿਖਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਲੋਂ ਬਹੁਤ ਹੀ ਹਲਕੇ ਪੱਧਰ ਦੀ ਰਾਜਨੀਤੀ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਇਸ ਨੂੰ ਇੱਕ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਨਾਲ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਦਲਿੱਤਾਂ ’ਤੇ ਬਹੁਤ ਤਸ਼ੱਦਦ ਹੋਇਆ ਹੈ। ਉਨ੍ਹਾਂ ਨੇ ਬਿਕਰਮ ਮਜੀਠੀਆ ਨੂੰ Irrelevant ਮੰਤਰੀ ਕਿਹਾ। ਉਨ੍ਹਾਂ ਨੇ ਕਿਹਾ ਕਿ ਸਿਰਫ ਲੋਕਾਂ ਵਿੱਚ ਵਾਹ ਵਾਹ ਖੱਟਣ ਲਈ ਅਜਿਹਾ ਕੰਮ ਕੀਤਾ ਗਿਆ ਹੈ।
ਉਨ੍ਹਾਂ ਨੇ ਮਜੀਠੀਆ ਦਾ ਨਾਮ ਲਏ ਬਿਨਾਂ ਕਿਹਾ ਕਿ ਇਨ੍ਹਾਂ ਲੀਡਰਾਂ ਕੋਲ ਕੋਈ ਕੰਮ ਨਹੀਂ ਹੈ ਇਸ ਲਈ ਇਹ ਹੁਣ ਲੋਕਾਂ ਦੇ ਬੈੱਡਰੂਮਾਂ ਤੱਕ ਪਹੁੰਚੇ ਹਨ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਧੀਆਂ ਭੈਣਾਂ ਦੀਆਂ ਇੱਜ਼ਤ ਰੋਲਣ ਵਾਲੇ ਸਿੱਖੀ ’ਤੇ ਬੋਝ ਨਹੀਂ ਹਨ।
ਉਨ੍ਹਾਂ ਨੇ ਕਿਹਾ ਕਿ ਹੁਣ ਬਹੁਤ ਹੋਇਆ, ਹੁਣ ਬਰਦਾਸ਼ਤ ਨਹੀਂ ਕਰਾਂਗੇ, ਮੇਰਾ ਪਰਿਵਾਰ ਇਸ ਲੱਗ ਤੋਂ ਬਹੁਤ ਦੁਖੀ ਹੈ। ਰਵਜੋਤ ਸਿੰਘ ਨੇ ਕਿਹਾ ਹੈ ਕਿ ਮੈਨੂੰ ਪਤਾ ਲੱਗਿਆ ਹੈ ਕਿ ਇਹ ਗੁਰਬਾਣੀ ਪੜ੍ਹਦਾ ਹੈ ਪਰ ਇਹ ਕਿਵੇਂ ਦੇ ਲੋਕ ਨੇ… ਸਵੇਰੇ ਗੁਰਬਾਣੀ ਪੜ੍ਹਦੇ ਹਨ ਤੇ ਸ਼ਾਮ ਨੂੰ ਇਹ ਕੰਮ ਕਰਦੇ ਹਨ।
ਲੁਧਿਆਣਾ ਉਪ ਚੋਣ ਤੋਂ ਸਿਰਫ਼ 2 ਦਿਨ ਪਹਿਲਾਂ ਮੇਰਾ ਸਹੀ ਐਡਿਟ ਇਹ ਸਾਬਤ ਕਰਦਾ ਹੈ ਕਿ ‘ਆਪ’ ਤੋਂ ਬੁਰੀ ਤਰ੍ਹਾਂ ਹਾਰਨ ਦਾ ਡਰ ਉਨ੍ਹਾਂ ਦੇ ਦਿਲਾਂ ਵਿੱਚ ਕਿੰਨਾ ਡੂੰਘਾ ਹੈ। ਮੈਂ ਉਨ੍ਹਾਂ ਵਿਰੁੱਧ ਅਤੇ ਇਸ ਸਾਜ਼ਿਸ਼ ਨੂੰ ਫੈਲਾਉਣ ਵਾਲੇ ਹਰ ਵਿਅਕਤੀ ਵਿਰੁੱਧ ਐਫਆਈਆਰ ਦਰਜ ਕਰਵਾ ਕੇ ਸਖ਼ਤ ਕਾਨੂੰਨੀ ਕਾਰਵਾਈ ਕਰ ਰਿਹਾ ਹਾਂ। ਮੈਂ ਐਫਆਈਆਰ ਦਰਜ ਕਰਵਾਵਾਂਗਾ ਅਤੇ ਮਾਣਹਾਨੀ ਦਾ ਕੇਸ ਵੀ ਦਾਇਰ ਕਰਾਂਗਾ।