ਅੰਮ੍ਰਿਤਸਰ : ਪਹਾੜਾਂ ਦੀ ਸੈਰ ਕਰਨ ਗਏ ਸਪੈਨਿਸ਼ ਜੋੜੇ ਨਾਲ ਕੁੱਟਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਵਾਲੇ ਮਾਮਲੇ ਤੋਂ ਬਾਅਦ ਪੰਜਾਬੀਆਂ ਨੂੰ ਜਾਣਬੁੱਝ ਕੇ ਟਾਰਗੇਟ ਕੀਤਾ ਜਾ ਰਿਹਾ ਹੈ। ਦੱਸ ਦਈਏ ਅੰਮ੍ਰਿਤਸਰ ਦਾ ਪੀੜਤ ਪਰਿਵਾਰ ਸਪੇਨ ਵਿਚ ਰਹਿੰਦਾ ਜੋ ਕਿ ਘੁੰਮਣ ਲਈ ਹਿਮਾਚਲ ਆਇਆ ਹੋਇਆ ਸੀ।
ਜ਼ਖ਼ਮੀ ਦੇ ਭਰਾ ਜੋਬਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ 6 ਦੋਸਤ ਇੱਕ ਢਾਬੇ ‘ਤੇ ਬੈਠੇ ਸਨ। ਜੋਬਨਦੀਪ ਨੇ ਦੱਸਿਆ ਕੇ ਉਸਨੇ ਆਪਣੇ ਦੋਸਤਾਂ ਨੂੰ ਹੱਥ ਦਿਖਾਉਣ ਲਈ ਕਿਹਾ। ਜਿਸ ਤੋਂ ਬਾਅਦ ਆਪਣੇ ਆਪ ਨੂੰ ਉਸ ਥਾਂ ਦਾ ਪ੍ਰਧਾਨ ਦੱਸਣ ਵਾਲੇ ਇੱਕ ਵਿਅਕਤੀ ਨੇ ਆ ਕੇ ਉਨ੍ਹਾਂ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਪੰਜਾਬੀਆਂ ਦਾ ਨਾਮ ਲੈ ਕੇ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਉਸ ਵਿਅਕਤੀ ਨੇ ਅਣਗਿਣਤ ਬੰਦੇ ਬੁਲਾ ਲਏ ਜਿਨ੍ਹਾਂ ਨੇ ਐ ਕੇ NIR ਪਰਿਵਾਰ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਵਾਲੇ ਮਾਮਲੇ ਤੋਂ ਬਾਅਦ ਪੰਜਾਬੀਆਂ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਟਾਰਗੇਟ ਕੀਤਾ ਗਿਆ ਹੈ। ਇਸਦੇ ਨਾਲ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਹਿਮਾਚਲ ਨਾ ਜਾਣ ਦੀ ਸਲਾਹ ਵੀ ਦਿੱਤੀ ਹੈ।
ਇਸ ਦੌਰਾਨ NRI ਮਹਿਲਾ ਨੇ ਦੱਸਿਆ ਕਿ ਉਹ ਤੇ ਉਸ ਦਾ ਪਤੀ ਅਤੇ ਉਸ ਦਾ ਦਿਓਰ ਹਿਮਾਚਲ ਘੁੰਮਣ ਗਏ ਸਨ ਜਿੱਥੇ ਪਾਰਕਿੰਗ ਨੂੰ ਲੈ ਕੇ ਠੇਕੇਦਾਰ ਨਾਲ ਉਸ ਦੇ ਪਤੀ ਤੇ ਦਿਓਰ ਦੀ ਬਹਿਸਬਾਜ਼ੀ ਹੋ ਗਈ ਤੇ ਉਨ੍ਹਾਂ ਤੇ ਹਮਲਾ ਕਰ ਦਿੱਤਾ ਗਿਆ। ਉਸ ਨੇ ਦੱਸਿਆ ਠੇਕੇਦਾਰ ਨੇ ਉਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਜਿਸ ਦੇ ਚੱਲਦਿਆਂ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਔਰਤ ਵਲੋਂ ਲੜਾਈ ਝਗੜੇ ਦੀ ਵੀਡੀਓ ਵੀ ਬਣਾਈ ਗਈ ਸੀ ਪਰ ਹਿਮਾਚਲ ਦੀ ਪੁਲਿਸ ਨੇ ਇਹ ਵੀਡੀਓ ਡਿਲੀਟ ਕਰਵਾ ਦਿੱਤੀ। ਔਰਤ ਨੇ ਕਿਹਾ ਕਿ ਪੁਲਿਸ ਦੇ ਦਖਲ ਦੇਣ ਮਗਰੋਂ ਉਹਨਾਂ ਦਾ ਬਚਾਅ ਹੋਇਆ ਪਰ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਜਿਸ ਦੇ ਚਲਦਿਆਂ ਉਸ ਨੇ ਆਪਣੇ ਪਤੀ ਤੇ ਆਪਣੇ ਦੇਵਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਹੁਣ NRI ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਮੌਕੇ ਪੀੜਿਤ ਐਨਆਰਆਈ ਕਵਲਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੇ ਨਾਲ ਸਭ ਕੁਝ ਛੱਡ ਕੇ ਪੰਜਾਬ ਵਿੱਚ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਆ ਗਏ ਸਨ ਪਰ ਉਹਨਾਂ ਨੂੰ ਕੀ ਪਤਾ ਸੀ ਕਿ ਹਾਲਾਤ ਅਜੇ ਵੀ ਮਾੜੇ ਹਨ ਉਹਨਾਂ ਕਿਹਾ ਕਿ ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਸੀ ਅਸੀਂ ਸਿਰਫ ਹਿਮਾਚਲ ਘੁੰਮਣ ਦੇ ਲਈ ਗਏ ਸੀ ਤੇ ਹਿਮਾਚਲ ਦੇ ਲੋਕਾਂ ਨੇ ਸਾਡੇ ‘ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ – ਛੱਤੀਸਗੜ੍ਹ ’ਚ ਨਕਸਲੀਆਂ ਨਾਲ ਵੱਡਾ ਮੁਕਾਬਲਾ! 8 ਨਕਸਲੀ ਢੇਰ, ਇੱਕ ਜਵਾਨ ਸ਼ਹੀਦ