The Khalas Tv Blog Punjab MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ
Punjab

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ

ਐਨ.ਐਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ ਐਨ.ਐਸ.ਏ ਹਟਾਇਆ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਜੇਲ ਵਿਚ ਬੰਦ ਉਨ੍ਹਾਂ ਦੇ 7 ਸਾਥੀਆਂ ਨੂੰ ਜਲਦ ਹੀ ਪੰਜਾਬ ਵਿਚ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਪ੍ਰਕਿਰਿਆ ਕੱਲ੍ਹ ਤੋਂ ਸ਼ੁਰੂ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਪੱਪਲਪ੍ਰੀਤ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹਿਣਗੇ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਦੇ ਐਨਐਸਏ ਕੇਸ ਦੀ ਅਗਲੀ ਸੁਣਵਾਈ 22 ਮਾਰਚ ਨੂੰ ਹੋਣੀ ਹੈ, ਜਿਸ ਤੋਂ ਬਾਅਦ ਸਰਕਾਰ ਅਗਲਾ ਫੈਸਲਾ ਲਵੇਗੀ।

ਸੂਬਾ ਪੁਲਿਸ ਬਾਕੀ ਸਾਰੇ 7 ਨੂੰ ਡਿਬਰੂਗੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਏਗੀ ਅਤੇ ਪੰਜਾਬ ਦੇ ਪੁਲਿਸ ਥਾਣਿਆਂ ਵਿੱਚ ਦਰਜ ਸਾਰੇ ਮਾਮਲਿਆਂ ਵਿੱਚ ਕਾਰਵਾਈ ਕਰੇਗੀ। ਇਹ ਸਾਰੇ ਦੋਸ਼ੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।

ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਹਨ

ਅੰਮ੍ਰਿਤਪਾਲ ਸਿੰਘ ਤੋਂ ਪਹਿਲਾਂ, ਉਸਦੇ ਅੱਠ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ 8 ਸਾਥੀ, ਜਿਨ੍ਹਾਂ ‘ਤੇ NSA ਅਧੀਨ ਮਾਮਲਾ ਦਰਜ ਕੀਤਾ ਗਿਆ ਹੈ-

  1. ਪੱਪਲਪ੍ਰੀਤ ਸਿੰਘ:
  2. ਭਗਵੰਤ ਸਿੰਘ ਉਰਫ਼ ‘ਪ੍ਰਧਾਨ ਮੰਤਰੀ’ ਬਾਜੇਕੇ
  3. ਦਲਜੀਤ ਸਿੰਘ ਕਲਸੀ
  4. ਬਸੰਤ ਸਿੰਘ
  5. ਗੁਰਮੀਤ ਸਿੰਘ
  6. ਜੀਤ ਸਿੰਘ
  7. ਹਰਜੀਤ ਸਿੰਘ
  8. ਵਿਕਰਮਜੀਤ ਸਿੰਘ
Exit mobile version