ਚੰਡੀਗੜ੍ਹ : ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਪੰਜਾਬ ਦੇ ਪ੍ਰਧਾਨ ਇਸ਼ਪ੍ਰੀਤ ਸਿੰਘ ਸਿੱਧੂ ਨੇ ਕੈਂਪਸ ਅਤੇ ਹੋਸਟਲਾਂ ਵਿੱਚ ਕੁੜੀਆਂ ਦੀ ਸੁਰੱਖਿਆ ਦਾ ਮੁਆਇਨਾ ਕਰਨ ਲਈ ਵੱਖ-ਵੱਖ ਯੂਨੀਵਰਸਿਟੀਆਂ ਦਾ ਦੌਰਾ ਕੀਤਾ ਅਤੇ ਉਹਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕੀਤੀ।
ਇਸ ਮੌਕੇ ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਾਲ ਵਿੱਚ ਹੀ ਵਾਪਰੀਆਂ ਘਟਨਾਵਾਂ ਤੋਂ ਬਾਅਦ ਇੱਕ ਡਰ ਦਾ ਮਾਹੌਲ ਬਣਿਆ ਹੋਇਆ ਹੈ ਪਰ ਇਸ ਤੋਂ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ। ਸਗੋਂ ਡੱਟ ਕੇ ਹਾਲਾਤਾਂ ਦਾ ਸਾਹਮਣਾ ਕਰਨਾ ਚਾਹਿਦਾ ਹੈ।
ਉਹਨਾਂ ਖਾਸ ਤੋਰ ‘ਤੇ ਕੁੜੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਉਹ ਇਹ ਸੋਚਦੀਆਂ ਹਨ ਕਿ ਉਹਨਾਂ ਦਾ ਕੋਈ ਭਰਾ ਨਹੀਂ ਹੈ ਤਾਂ ਇਸ ਕਰਕੇ ਆਪਣਾ ਮਨੋਬਲ ਡੇਗਣ ਦੀ ਲੋੜ ਨਹੀਂ ਹੈ। ਕੋਈ ਵੀ ਕੁੜੀ ਆਪਣੀ ਕਿਸੇ ਵੀ ਸਮੱਸਿਆ ਬਾਰੇ ਉਹਨਾਂ ਨੂੰ ਦੱਸ ਸਕਦੀ ਹੈ।
ਸਿੱਧੂ ਮੂਸੇਵਾਲਾ ਦੇ ਦੋਸਤ ਹੋਣ ਦਾ ਦਾਅਵਾ ਕਰਨ ਵਾਲੇ ਇਸ਼ਪ੍ਰੀਤ ਸਿੰਘ ਸਿੱਧੂ ਨੂੰ ਹਾਲ ਵਿੱਚ ਹੀ ਕਾਂਗਰਸ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟ ਯੂਨੀਅਨ ਅਤੇ ਇੰਡੀਆ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ । ਐਨਐਸਯੂਆਈ ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਹੈ ਜੋ ਇਸ ਵੇਲੇ ਪੰਜਾਬ ਵਿੱਚ ਵਿਰੋਧੀ ਧਿਰ ਹੈ।