India

ਹਰਿਆਣਾ ‘ਚ CM ਸੈਣੀ ਦਾ ਸਹੁੰ ਚੁੱਕ ਸਮਾਗਮ

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਨਾਇਬ ਸਿੰਘ ਸੈਣੀ ਹੁਣ 17 ਅਕਤੂਬਰ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਮੁੜ ਸਹੁੰ ਚੁੱਕਣ ਵਾਲੇ ਨਾਇਬ ਸੈਣੀ ਦੇ ਪ੍ਰੋਗਰਾਮ ਵਿੱਚ ਵੀ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ‘ਚ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰ ਰਹੇ ਹਨ। ਵੀਆਈਪੀ ਮੂਵਮੈਂਟ ਦੇ ਚਲਦਿਆਂ ਹਰਿਆਣਾ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਨਾਇਬ ਸਿੰਘ ਸੈਣੀ ਦਾ ਸਹੁੰ ਚੁੱਕ ਸਮਾਗਮ ਵੀਰਵਾਰ ਸਵੇਰੇ 11 ਵਜੇ ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿੱਚ ਸ਼ੁਰੂ ਹੋਵੇਗਾ। ਸੈਣੀ ਨੂੰ ਕੱਲ੍ਹ ਯਾਨੀ ਕਿ 16 ਅਕਤੂਬਰ ਨੂੰ ਹਰਿਆਣਾ ਵਿਧਾਨਕਾਰ ਪਾਰਟੀ ਦਾ ਨੇਤਾ ਚੁਣਿਆ ਗਿਆ ਸੀ। ਇਸ ਦਾ ਐਲਾਨ ਖੁਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਹੈ। ਪਾਰਟੀ ਨੇ ਅਮਿਤ ਸ਼ਾਹ ਨੂੰ ਹਰਿਆਣਾ ਦਾ ਆਬਜ਼ਰਵਰ ਬਣਾਇਆ ਸੀ।

ਅਮਿਤ ਸ਼ਾਹ ਨੇ ਸੀਐਮ ਵਜੋਂ ਨਾਇਬ ਸਿੰਘ ਸੈਣੀ ਦੇ ਨਾਮ ਦਾ ਐਲਾਨ ਕਰਦੇ ਹੋਏ ਕਿਹਾ ਸੀ, “ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਨਾਇਬ ਸਿੰਘ ਸੈਣੀ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਹੁਣ 10 ਸਾਲਾਂ ਬਾਅਦ ਇੱਕ ਵਾਰ ਫਿਰ ਇੱਥੇ ਡਬਲ ਇੰਜਣ ਵਾਲੀ ਸਰਕਾਰ ਕੰਮ ਕਰੇਗੀ। ਨਾਇਬ ਸਿੰਘ ਸੈਣੀ ਨੂੰ ਇਸ ਸਾਲ ਮਾਰਚ ਵਿੱਚ ਹਰਿਆਣਾ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਉਨ੍ਹਾਂ ਨੂੰ ਮਨੋਹਰ ਲਾਲ ਖੱਟਰ ਦੀ ਥਾਂ ਹਰਿਆਣਾ ਦੇ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਗਿਆ।