The Khalas Tv Blog Punjab ਕੇਂਦਰ ਸਰਕਾਰ ਨੂੰ ਪੰਜਾਬ ਦੇ ਹਰ ਕਾਨੂੰਨ ‘ਤੇ ਇਤਰਾਜ਼
Punjab

ਕੇਂਦਰ ਸਰਕਾਰ ਨੂੰ ਪੰਜਾਬ ਦੇ ਹਰ ਕਾਨੂੰਨ ‘ਤੇ ਇਤਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਕਣਕ ਦੇ ਸੀਜ਼ਨ ਲਈ ਆਰਡੀਐੱਫ (Rural Development Fund) ਰੋਕਣ ਦੀ ਨਿੰਦਾ ਕਰਦਿਆਂ ਕਿਹਾ ਕਿ ‘ਇਹ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਹਮੇਸ਼ਾ ਤੋਂ ਹੀ ਵਿਤਕਰਾ ਹੁੰਦਾ ਆ ਰਿਹਾ ਹੈ। ਸਾਨੂੰ ਆਰਡੀਐੱਫ ਰੋਕਣ ਤੋਂ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਹ ਸੰਘੀ ਢਾਂਚੇ ‘ਤੇ ਹਮਲਾ ਕੀਤਾ ਗਿਆ ਹੈ। ਪਿਛਲੀ ਵਾਰ ਪੈਡੀ ਦੇ ਸੀਜ਼ਨ ਵਿੱਚ ਵੀ ਸਾਨੂੰ ਆਰਡੀਐੱਫ ਨਹੀਂ ਦਿੱਤਾ ਗਿਆ ਸੀ। ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਲਗਾਤਾਰ ਕੀਤਾ ਜਾ ਰਿਹਾ ਅਜਿਹਾ ਵਤੀਰਾ ਨਿੰਦਣਯੋਗ ਹੈ। ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ, ਖਾਸ ਕਰਕੇ ਉਸ ਸਮੇਂ, ਜਦੋਂ ਕਿਸਾਨਾਂ ਦਾ ਅੰਦੋਲਨ ਵੱਡੇ ਪੱਧਰ ‘ਤੇ ਚੱਲ ਰਿਹਾ ਹੋਵੇ। ਕੇਂਦਰ ਸਰਕਾਰ ਦਾ ਸੁਭਾਅ ਪਤਾ ਨਹੀਂ ਕਿਵੇਂ ਦਾ ਹੈ’।

ਆਸ਼ੂ ਨੇ ਕਿਹਾ ਕਿ ‘ਕੇਂਦਰ ਸਰਕਾਰ ਨੂੰ ਲੱਗਦਾ ਹੈ ਕਿ ਪੰਜਾਬ ਸਰਕਾਰ ਰੂਰਲ ਫੰਡ ਨੂੰ ਕਿਸੇ ਹੋਰ ਕੰਮ ਦੇ ਲਈ ਇਸਤੇਮਾਲ ਕਰਦੀ ਹੈ, ਹਾਲਾਂਕਿ, ਪੰਜਾਬ ਸਰਕਾਰ ਤੈਅ ਕੀਤੇ ਗਏ ਖੇਤਰਾਂ ਵਿੱਚ ਹੀ ਇਸ ਫੰਡ ਦੀ ਵਰਤੋਂ ਕਰਦੀ ਹੈ। ਕੇਂਦਰ ਸਰਕਾਰ ਨੂੰ ਪੰਜਾਬ ਦੇ ਹਰ ਕਾਨੂੰਨ ‘ਤੇ ਇਤਰਾਜ਼ ਹੈ। ਕੇਂਦਰ ਸਰਕਾਰ ਪੰਜਾਬ ਨੂੰ ਹਰ ਕਾਨੂੰਨ ਵਿੱਚ ਸੋਧ ਕਰਨ ਲਈ ਆਖਦੀ ਰਹਿੰਦੀ ਹੈ। ਕੇਂਦਰ ਸਰਕਾਰ ਸੂਬੇ ਨੂੰ ਆਪਣੇ ਹਿਸਾਬ ਨਾਲ ਚਲਾਉਣਾ ਚਾਹੁੰਦੀ ਹੈ ਕਿਉਂਕਿ ਸਾਰੇ ਸੂਬਿਆਂ ਨੂੰ ਪੈਸਾ ਕੇਂਦਰ ਸਰਕਾਰ ਵੱਲੋਂ ਆਉਂਦਾ ਹੈ, ਇਸ ਲਈ ਕੇਂਦਰ ਸਰਕਾਰ ਪੰਜਾਬ ਨੂੰ ਪਰੇਸ਼ਾਨ ਕਰ ਰਹੇ ਹੈ’।

Exit mobile version