ਓਡੀਸਾ ਦੇ ਸਿਹਤ ਮੰਤਰੀ ਨਾਬਾ ਦਾਸ (Odisha Health Minister Naba Das Died) ਦੀ ਇਲਾਜ ਦੌਰਾਨ ਮੌਤ ਹੋ ਗਈ। ਹਸਪਤਾਲ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੂੰ ਗੰਭੀਰ ਹਾਲਤ ’ਚ ਭੁਬਨੇਸ਼ਵਰ ਦੇ ਹਸਪਤਾਲ ’ਚ ਹੈਲੀਕਾਪਟਰ ਰਾਹੀਂ ਪਹੁੰਚਾਇਆ ਗਿਆ ਸੀ ਜਿਥੇ ਉਨ੍ਹਾਂ ਸ਼ਾਮ ਨੂੰ ਦਮ ਤੋੜ ਦਿੱਤਾ।
ਐਤਵਾਰ ਦੁਪਹਿਰ ਨੂੰ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਦੀ ਛਾਤੀ ਵਿੱਚ ਗੋਲੀ ਲੱਗੀ। ਜਾਣਕਾਰੀ ਦਿੰਦੇ ਹੋਏ ਅਪੋਲੋ ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਗੋਲੀ ਲੱਗਣ ਨਾਲ ਜ਼ਖਮੀ ਹੋਏ ਓਡੀਸ਼ਾ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ ਹੋ ਗਈ ਹੈ। ਓਡੀਸ਼ਾ ਦੇ ਝਾਰਸੁਗੁੜਾ ਜ਼ਿਲ੍ਹੇ ਵਿੱਚ, ਇੱਕ ਸਹਾਇਕ ਸਬ-ਇੰਸਪੈਕਟਰ ਆਫ਼ ਪੁਲਿਸ (ਏਐਸਆਈ) ਨੇ ਐਤਵਾਰ ਨੂੰ ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੈਬ ਕਿਸ਼ੋਰ ਦਾਸ ‘ਤੇ ਗੋਲੀਬਾਰੀ ਕੀਤੀ ਸੀ।
ਇਹ ਘਟਨਾ ਜ਼ਿਲੇ ਦੇ ਬ੍ਰਜਰਾਜਨਗਰ ਕਸਬੇ ‘ਚ ਦੁਪਹਿਰ 1 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਦਾਸ ਇੱਕ ਮੀਟਿੰਗ ‘ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਗੋਪਾਲ ਦਾਸ ਨੇ ਮੰਤਰੀ ‘ਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਮੰਤਰੀ ਗੰਭੀਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਭੁਵਨੇਸ਼ਵਰ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਝਾਰਸੁਗੁੜਾ ਦੇ ਮਾਈਨਿੰਗ ਇਲਾਕੇ ’ਚ ਆਪਣੀ ਚੰਗੀ ਪੈਠ ਰੱਖਣ ਵਾਲੇ ਮੰਤਰੀ ਨਬ ਕਿਸ਼ੋਰ ਦਾਸ 2019 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਬੀਜੇਡੀ ’ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦੇ ਕੋਲਾ ਖਾਣਾਂ, ਢੋਆ-ਢੁਆਈ ਅਤੇ ਮਹਿਮਾਨ ਨਿਵਾਜ਼ੀ ਖੇਤਰਾਂ ’ਚ ਕਈ ਕਾਰੋਬਾਰ ਦੱਸੇ ਜਾਂਦੇ ਹਨ।
ਉੜੀਸਾ ਦੇ ਸਿਹਤ ਮੰਤਰੀ ਨਾਬਾ ਦਾਸ ਨਾਲ ਥਾਣੇਦਾਰ ਨੇ ਕੀਤੀ ਇਹ ਹਰਕਤ , ਹਸਪਤਾਲ ‘ਚ ਦਾਖਲ , ਹਾਲਤ ਗੰਭੀਰ
ਐਸਡੀਪੀਓ ਦੇ ਅਨੁਸਾਰ, ਮੰਤਰੀ ਨੂੰ ਪਹਿਲਾਂ ਝਾਰਸੁਗੁਡਾ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਲਿਜਾਇਆ ਗਿਆ, ਪਰ ਬਾਅਦ ਵਿੱਚ “ਬਿਹਤਰ ਇਲਾਜ” ਲਈ ਭੁਵਨੇਸ਼ਵਰ ਦੇ ਅਪੋਲੋ ਹਸਪਤਾਲ ਲਿਜਾਇਆ ਗਿਆ। ਡਿਪਟੀ ਕਮਿਸ਼ਨਰ ਆਫ ਪੁਲੀਸ ਪ੍ਰਤੀਕ ਸਿੰਘ ਨੇ ਦੱਸਿਆ ਕਿ ਮੰਤਰੀ ਨੂੰ ਭੁਵਨੇਸ਼ਵਰ ਵਿੱਚ ਹਸਪਤਾਲ ਲਿਜਾਣ ਲਈ ਹਵਾਈ ਅੱਡੇ ਤੋਂ ਹਸਪਤਾਲ ਤੱਕ ਗਰੀਨ ਕੋਰੀਡੋਰ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ, “ਮੰਤਰੀ ਨੂੰ ਸੁਰੱਖਿਅਤ ਲਿਆਉਣ ਲਈ ਪੂਰੇ ਗਲਿਆਰੇ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ।
ਇਸ ਘਟਨਾ ਤੋਂ ਬਾਅਦ ਬ੍ਰਜਰਾਜਨਗਰ ‘ਚ ਤਣਾਅ ਪੈਦਾ ਹੋ ਗਿਆ ਹੈ ਅਤੇ ਬੀਜੂ ਜਨਤਾ ਦਲ (ਬੀਜੇਡੀ) ਦੇ ਮੰਤਰੀ ਦੇ ਸਮਰਥਕ ‘ਸੁਰੱਖਿਆ ਦੀ ਕਮੀ’ ‘ਤੇ ਸਵਾਲ ਉਠਾ ਰਹੇ ਹਨ। ਕੁਝ ਦਾ ਦਾਅਵਾ ਹੈ ਕਿ ਮੰਤਰੀ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਗਈ ਸੀ। ਐਸਡੀਪੀਓ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਜਾਰੀ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਹੀ ਹੋਰ ਜਾਣਕਾਰੀ ਸਾਹਮਣੇ ਆਵੇਗੀ।