ਉੜੀਸਾ ਦੇ ਝਾਰਰੁਗੁੜਾ ਜ਼ਿਲ੍ਹੇ ਦੇ ਬ੍ਰਜਰਾਜਨਗਰ ਵਿੱਚ ਅੱਜ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ ( Odisha Health Minister Naba Das ) ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਹੈ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਹਵਾਈ ਐਂਬੂਲੈਂਸ ਰਾਹੀਂ ਭੁਬਨੇਸ਼ਵਰ ਲਿਆਂਦੇ ਜਾਣ ਦੀ ਤਿਆਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੁਪਹਿਰ ਕਰੀਬ 12 ਵਜੇ ਦੀ ਹੈ। ਬ੍ਰਜਰਾਜਨਗਰ ਦੇ ਗਾਂਧੀ ਚੌਕ ਵਿੱਚ ਹਮਲਾਵਰ ਨੇ ਉਸ ਦੀ ਛਾਤੀ ਵਿੱਚ ਗੋਲੀ ਮਾਰ ਦਿੱਤੀ। ਦਾਸ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
#WATCH वे जब आए थे तो भीड़ उन्हें लेने गई, उसमें कुछ सुरक्षाकर्मी भी थे। उसी दौरान एक आवाज आई और भीड़ में से पुलिस ऑफिसर दौड़ कर भागा। भागने के क्रम में भी उसने फायरिंग की। हमें लगा कि जिसने मारा उसके लिए उसने फायरिगं की है। गोली सीने में लगी है: एडवोकेट राम मोहन राव, चश्मदीद https://t.co/MwglU5AzDA pic.twitter.com/Zk6pX0sit6
— ANI_HindiNews (@AHindinews) January 29, 2023
ਜਦੋਂ ਨਬਾ ਦਾਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਕਾਰ ਤੋਂ ਹੇਠਾਂ ਉਤਰੇ ਤਾਂ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਹਾਰ ਪਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਦੋਂ ਹੀ ਪੁਲਿਸ ਦੇ ਇੱਕ ਏਐਸਆਈ ਨੇ ਗੋਲੀ ਚਲਾ ਦਿੱਤੀ। ਉਸ ਦਾ ਨਾਂ ਗੋਪਾਲਚੰਦਰ ਦਾਸ ਹੈ।
ਉਡੀਸਾ ਦੇ ਸਿਹਤ ਮੰਤਰੀ ਨਬਾ ਦਾਸ ਛਾਤੀ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਉੜੀਸਾ ਦੇ ਮੰਤਰੀ ਬ੍ਰਜਰਾਜਨਗਰ ਵਿੱਚ ਬੀਜੂ ਜਨਤਾ ਦਲ (ਬੀਜੇਡੀ) ਦੇ ਦਫ਼ਤਰ ਦਾ ਉਦਘਾਟਨ ਕਰਨ ਵਾਲੇ ਸਨ।
ਰਸਤੇ ‘ਚ ਉਹ ਗਾਂਧੀ ਚੌਕ ਇਲਾਕੇ ‘ਚ ਕਾਰ ਤੋਂ ਹੇਠਾਂ ਉਤਰ ਕੇ ਨਵੇਂ ਬਣੇ ਪਾਰਟੀ ਦਫਤਰ ਵੱਲ ਪੈਦਲ ਹੀ ਜਾ ਰਹੇ ਸਨ। ਇਸੇ ਦੌਰਾਨ ਏਐਸਆਈ ਨੇ ਉਸ ‘ਤੇ ਗੋਲੀ ਚਲਾ ਦਿੱਤੀ। ਸਿਹਤ ਮੰਤਰੀ ਨਬਾ ਦਾਸ ਦੀ ਸੁਰੱਖਿਆ ਵਿੱਚ ਇੰਨੀ ਵੱਡੀ ਅਤੇ ਘਾਤਕ ਲਾਪਰਵਾਹੀ ਕਿਵੇਂ ਹੋਈ, ਇਹ ਜਾਣਨ ਲਈ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।