Punjab

ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਚ ਸਰਕਾਰੀ ਛੁੱਟੀਆਂ ਦਾ ਐਲਾਨ…

Official holidays announced in these districts of Punjab...

ਪੰਜਾਬ ਦੇ ਮਲੇਰਕੋਟਲਾ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਸਰਕਾਰੀ ਛੁੱਟੀ ਰਹੇਗੀ। ਡੀ ਸੀ ਸੰਯਮ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਇਸ ਦਿਨ ਮਲੇਰਕੋਟਲਾ ਵਿੱਚ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ, ਬੈਂਕ, ਵਿੱਦਿਅਕ ਅਦਾਰੇ ਬੰਦ ਰਹਿਣਗੇ।

ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ ਅਤੇ ਕਾਲਜਾਂ ਆਦਿ ਵਿੱਚ ਲਾਗੂ ਨਹੀਂ ਹੋਵੇਗਾ, ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ।

ਦੂਜੇ ਬੰਨੇ ਮਾਨਸਾ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖ਼ੁਰਦ ਵਿਖੇ 24 ਜੁਲਾਈ, 2023 ਤੱਕ ਛੁੱਟੀ ਘੋਸ਼ਿਤ ਕੀਤੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ ਦੀ ਰਿਪੋਰਟ ’ਤੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਾ ਖ਼ੁਰਦ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖ਼ੁਰਦ ਨੂੰ ਨਵਾਂ ਰਾਹਤ ਕੈਂਪ ਘੋਸ਼ਿਤ ਕਰਦੇ ਹੋਏ ਦੋਨੋ ਸਕੂਲ ਇੱਕੋ ਇਮਾਰਤ ਵਿਚ ਹੋਣ ਕਾਰਨ ਸਕੂਲ ਵਿਚ ਛੁੱਟੀ ਐਲਾਨੀ ਗਈ ਹੈ।