ਪੱਛਮੀ ਏਸ਼ੀਆ ਵਿੱਚ ਫੌਜੀ ਸੰਘਰਸ਼ ਦਾ ਡਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਇਰਾਨ ਦੇ ਇਜ਼ਾਰਾਇਲ ‘ਤੇ ਕੀਤੇ ਹਮਲੇ (Iran attacked Israel) ਤੋਂ ਬਾਅਦ ਸੋਨੇ ਅਤੇ ਤੇਲ (Oil and gold prices) ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਬਾਅਦ ਵਿਸ਼ਵ ਪੱਧਰ ‘ਤੇ ਤੇਲ ਅਤੇ ਸੋਨੇ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ।
ਸ਼ੁੱਕਰਵਾਰ ਨੂੰ ਏਸ਼ੀਆ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਤਿੰਨ ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।ਕੱਚੇ ਤੇਲ ਦੀ ਕੀਮਤ 90 ਡਾਲਰ ਪ੍ਰਤੀ ਬੈਰਲ ਦੇ ਕਰੀਬ ਪਹੁੰਚ ਗਈ ਹੈ। ਇਸ ਦੇ ਨਾਲ ਹੀ ਸੋਨੇ ਦੀ ਕੀਮਤ ਨਵਾਂ ਰਿਕਾਰਡ ਛੂਹ ਕੇ 2400 ਡਾਲਰ ਪ੍ਰਤੀ ਔਂਸ ‘ਤੇ ਪਹੁੰਚ ਗਈ।
ਜਾਪਾਨ, ਹਾਂਗਕਾਂਗ ਅਤੇ ਦੱਖਣੀ ਕੋਰੀਆ ਵਿੱਚ ਵੀ ਬੈਂਚਮਾਰਕ ਸਟਾਕਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਨਿਵੇਸ਼ਕ ਈਰਾਨ ਦੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਇਜ਼ਰਾਈਲ ਦੀ ਪ੍ਰਤੀਕਿਰਿਆ ‘ਤੇ ਨਜ਼ਰ ਰੱਖ ਰਹੇ ਹਨ। ਸ਼ੁੱਕਰਵਾਰ ਸਵੇਰੇ ਦੋ ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਇਜ਼ਰਾਈਲ ਨੇ ਈਰਾਨ ‘ਤੇ ਮਿਜ਼ਾਈਲ ਨਾਲ ਹਮਲਾ ਕੀਤਾ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਈਰਾਨ ਨੇ ਦਰਜਨਾਂ ਡਰੋਨ ਅਤੇ ਮਿਜ਼ਾਈਲਾਂ ਨਾਲ ਇਜ਼ਰਾਈਲ(Iran Attacks Israel) ‘ਤੇ ਹਮਲਾ ਕਰ ਦਿੱਤਾ ਸੀ। ਈਰਾਨ ਨੇ 185 ਡਰੋਨਾਂ ਰਾਹੀਂ ਇਜ਼ਰਾਈਲ ‘ਤੇ ਹਮਲਾ ਕੀਤਾ। ਇਸ ਦੇ ਨਾਲ ਹੀ ਤਹਿਰਾਨ ਤੋਂ ਜ਼ਮੀਨ ਤੋਂ ਸਤ੍ਹਾ ‘ਤੇ ਮਾਰ ਕਰਨ ਵਾਲੀਆਂ 110 ਮਿਜ਼ਾਈਲਾਂ ਵੀ ਦਾਗੀਆਂ ਗਈਆਂ ਸਨ।
ਇਸਦੇ ਜਵਾਬ ਵਿੱਚ ਅੱਜ ਈਰਾਨ ਨੇ ਦਰਜਨਾਂ ਡਰੋਨ ਅਤੇ ਮਿਜ਼ਾਈਲਾਂ ਨਾਲ ਇਜ਼ਰਾਈਲ ‘ਤੇ ਹਮਲਾ ਕੀਤਾ ਸੀ। ਹੁਣ ਇਜ਼ਰਾਈਲ ਵੱਲੋਂ ਈਰਾਨ ‘ਤੇ ਮਿਜ਼ਾਈਲ ਹਮਲੇ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਕੁਝ ਮੀਡੀਆ ਰਿਪੋਰਟਾਂ ਦੱਸ ਰਹੀਆਂ ਹਨ ਕਿ ਇਜ਼ਰਾਈਲੀ ਮਿਜ਼ਾਈਲਾਂ ਨੇ ਈਰਾਨ ਦੇ ਪ੍ਰਮਾਣੂ ਪਲਾਂਟਾਂ ਨੂੰ ਨਿਸ਼ਾਨਾ ਬਣਾਇਆ ਹੈ। ਦੂਜੇ ਪਾਸੇ, ਇਜ਼ਰਾਈਲੀ ਹਮਲੇ ਦੀਆਂ ਮੀਡੀਆ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ, ਈਰਾਨ ਨੇ ਪੱਛਮੀ ਹਿੱਸੇ ਵਿੱਚ ਆਪਣੇ ਹਵਾਈ ਖੇਤਰ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਹੈ।