The Khalas Tv Blog International ਈਰਾਨ ਦੇ ਇਜ਼ਰਾਈਲ ‘ਤੇ ਮਿਜ਼ਾਈਲ ਹਮਲੇ ਤੋਂ ਬਾਅਦ ਤੇਲ ਦੀਆਂ ਕੀਮਤਾਂ ‘ਚ ਵਾਧਾ
International

ਈਰਾਨ ਦੇ ਇਜ਼ਰਾਈਲ ‘ਤੇ ਮਿਜ਼ਾਈਲ ਹਮਲੇ ਤੋਂ ਬਾਅਦ ਤੇਲ ਦੀਆਂ ਕੀਮਤਾਂ ‘ਚ ਵਾਧਾ

ਈਰਾਨ ਵੱਲੋਂ ਮੰਗਲਵਾਰ ਰਾਤ ਨੂੰ ਇਜ਼ਰਾਈਲ ‘ਤੇ ਮਿਜ਼ਾਈਲ ਹਮਲੇ ਤੋਂ ਬਾਅਦ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇਸ ਹਮਲੇ ਤੋਂ ਬਾਅਦ ਮੱਧ ਪੂਰਬ ‘ਚ ਸੰਘਰਸ਼ ਹੋਰ ਵਧਣ ਦਾ ਡਰ ਵਧ ਗਿਆ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਤੇਲ ਦੀ ਸਪਲਾਈ ਵੀ ਪ੍ਰਭਾਵਿਤ ਹੋ ਸਕਦੀ ਹੈ।

ਬ੍ਰੈਂਟ ਕਰੂਡ ਤੇਲ ਦੀਆਂ ਕੀਮਤਾਂ ਲਈ ਅੰਤਰਰਾਸ਼ਟਰੀ ਬੈਂਚਮਾਰਕ ਹੈ। ਇਹ ਇਕ ਫੀਸਦੀ ਤੋਂ ਜ਼ਿਆਦਾ ਵਧ ਕੇ 74.40 ਡਾਲਰ ਪ੍ਰਤੀ ਬੈਰਲ ਹੋ ਗਿਆ ਹੈ। ਮੰਗਲਵਾਰ ਨੂੰ ਵਪਾਰ ਦੌਰਾਨ ਇਹ ਪੰਜ ਫੀਸਦੀ ਤੋਂ ਵੱਧ ਵਧਿਆ  ਹੈ। ਯੂਐਸ ਐਨਰਜੀ ਇਨਫਰਮੇਸ਼ਨ ਐਡਮਿਨਿਸਟ੍ਰੇਸ਼ਨ ਦੇ ਅਨੁਸਾਰ, ਈਰਾਨ ਦੁਨੀਆ ਦਾ ਸੱਤਵਾਂ ਸਭ ਤੋਂ ਵੱਡਾ ਤੇਲ ਉਤਪਾਦਕ ਹੈ। ਇਹ ਤੇਲ ਉਤਪਾਦਕ ਦੇਸ਼ਾਂ ਦੇ ਸਮੂਹ OPEC (Organization of Oil Exporting Countries) ਦਾ ਤੀਜਾ ਸਭ ਤੋਂ ਵੱਡਾ ਮੈਂਬਰ ਵੀ ਹੈ।

ਵਪਾਰੀਆਂ ਵਿੱਚ ਚਿੰਤਾ ਵਧ ਗਈ ਹੈ ਕਿ ਖੇਤਰ ਵਿੱਚ ਕਿਸੇ ਵੀ ਕਿਸਮ ਦਾ ਫੌਜੀ ਸੰਘਰਸ਼ ਹਰਮੁਜ਼ ਜਲਡਮਰੂ ਰਾਹੀਂ ਵਪਾਰ ਨੂੰ ਪ੍ਰਭਾਵਿਤ ਕਰ ਸਕਦਾ ਹੈ। ਹਰਮੁਜ਼ ਜਲਡਮਰੂ ਓਮਾਨ ਅਤੇ ਈਰਾਨ ਦੇ ਵਿਚਕਾਰ ਸਥਿਤ ਹੈ। ਇਹ ਅੰਤਰਰਾਸ਼ਟਰੀ ਤੇਲ ਵਪਾਰ ਲਈ ਮਹੱਤਵਪੂਰਨ ਹੈ ਅਤੇ ਦੁਨੀਆ ਦੇ ਤੇਲ ਵਪਾਰ ਦਾ 20 ਪ੍ਰਤੀਸ਼ਤ ਇੱਥੋਂ ਹੁੰਦਾ ਹੈ। ਓਪੇਕ ਦੇ ਹੋਰ ਮੈਂਬਰ ਦੇਸ਼ ਸਾਊਦੀ ਅਰਬ, ਯੂਏਈ, ਕੁਵੈਤ ਅਤੇ ਇਰਾਕ ਵੀ ਤੇਲ ਦੀ ਬਰਾਮਦ ਲਈ ਇਸ ਰਸਤੇ ਦੀ ਵਰਤੋਂ ਕਰਦੇ ਹਨ।

Exit mobile version