India Punjab

ਖੇਡ ਮੰਤਰੀਆਂ ਦੀ ਖਿਡਾਰੀਆਂ ਨੂੰ ਵਧਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰਕੇ ਹਾਕੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ‘ਭਾਰਤੀ ਹਾਕੀ ਟੀਮ ਲਈ ਸ਼ਾਨਦਾਰ ਸ਼ੁਰੂਆਤ ਹੋਈ ਹੈ। ਟੋਕੀਓ ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ 3-2 ਦੇ ਨਾਲ ਮਾਤ ਦੇ ਦਿੱਤੀ ਹੈ।’

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਵੀ ਵਧਾਈ ਦਿੰਦਿਆਂ ਕਿਹਾ ਕਿ ‘ਟੀਮ ਇੰਡੀਆ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਹੋਵੇ। ਨੀਲੀ ਜਰਸੀ ਵਾਲਿਆਂ ਨੇ ਓਪਨਿੰਗ ਮੈਚ ਵਿੱਚ ਹੀ ਨਿਊਜ਼ੀਲੈਂਡ ਨੂੰ 3-2 ਨਾਲ ਹਰਾ ਦਿੱਤਾ। ਹਰਮਨਪ੍ਰੀਤ ਅਤੇ ਰੁਪਿੰਦਰ ਨੇ ਭਾਰਤ ਲਈ ਗੋਲ ਦਾਗੇ। ਪੰਜਾਬ ਨੂੰ ਤੁਹਾਡੇ ‘ਤੇ ਮਾਣ ਹੈ।’

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ‘ਟੋਕੀਓ ਉਲੰਪਿਕ ਹਾਕੀ ਮੁਕਾਬਲੇ ਵਿੱਚ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤ ਹਾਸਲ ਕਰਨ ‘ਤੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਬਹੁਤ-ਬਹੁਤ ਵਧਾਈ ਹੋਵੇ।’