The Khalas Tv Blog India ਉਮਰ ਅਬਦੁੱਲਾ ਦੂਜੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
India

ਉਮਰ ਅਬਦੁੱਲਾ ਦੂਜੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

Jammu Kashmir :  ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਨੈਸ਼ਨਲ ਕਾਨਫਰੰਸ ਨੇ ਵੱਡੀ ਜਿੱਤ ਦਰਜ ਕੀਤੀ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਨੂੰ ਬੁੱਧਵਾਰ ਨੂੰ ਆਪਣਾ ਪਹਿਲਾ ਮੁੱਖ ਮੰਤਰੀ ਮਿਲੇਗਾ। ਉਮਰ ਅਬਦੁੱਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

 ਉਮਰ ਅਬਦੁੱਲਾ ਅੱਜ ਸਵੇਰੇ 11:30 ਵਜੇ ਦੂਜੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਨਾਲ ਉਹ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਬਣ ਜਾਣਗੇ। ਇਹ ਪ੍ਰੋਗਰਾਮ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ‘ਚ ਹੋਵੇਗਾ।

ਉਨ੍ਹਾਂ ਦੇ ਨਾਲ ਨੌਂ ਮੰਤਰੀਆਂ ਦੇ ਸਹੁੰ ਚੁੱਕਣ ਦੀ ਸੰਭਾਵਨਾ ਹੈ। ਕਾਂਗਰਸ ਨੂੰ ਮੰਤਰੀ ਅਤੇ ਡਿਪਟੀ ਸਪੀਕਰ ਦਾ ਅਹੁਦਾ ਮਿਲ ਸਕਦਾ ਹੈ। ਮੰਤਰੀ ਦੇ ਅਹੁਦੇ ਲਈ ਸੂਬਾ ਪ੍ਰਧਾਨ ਤਾਰਿਕ ਹਮੀਦ ਕਾਰਾ ਅਤੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਦੇ ਨਾਂ ਚੱਲ ਰਹੇ ਹਨ। ਇਸ ਵਿਚ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਤੇ ਇੰਡੀਆ ਬਲਾਕ ਦੇ ਹੋਰ ਆਗੂ ਵੀ ਸ਼ਾਮਲ ਹੋਣਗੇ।

ਹਾਲਾਂਕਿ ਕਾਂਗਰਸ ਨੇ ਮੀਰ ਨੂੰ 15 ਅਕਤੂਬਰ ਨੂੰ ਹੀ ਕਾਂਗਰਸ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਹੈ, ਇਸ ਲਈ ਉਨ੍ਹਾਂ ਦੇ ਮੰਤਰੀ ਬਣਨ ਦੀ ਸੰਭਾਵਨਾ ਘੱਟ ਹੈ। ਇਸ ਦੇ ਨਾਲ ਹੀ ਨਿਜ਼ਾਮੁਦੀਨ ਭੱਟ ਨੂੰ ਡਿਪਟੀ ਸਪੀਕਰ ਬਣਾਇਆ ਜਾ ਸਕਦਾ ਹੈ।

ਇਸ ਤੋਂ ਇਲਾਵਾ ਆਜ਼ਾਦ ਵਿਧਾਇਕ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਅਜਿਹਾ ਜੰਮੂ ਖੇਤਰ ਨੂੰ ਸਰਕਾਰ ਵਿੱਚ ਢੁੱਕਵੀਂ ਪ੍ਰਤੀਨਿਧਤਾ ਦੇਣ ਲਈ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਨੈਸ਼ਨਲ ਕਾਨਫਰੰਸ ਤੋਂ ਸੱਤ ਮੰਤਰੀ ਬਣਾਏ ਜਾ ਸਕਦੇ ਹਨ। ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 ਦੇ ਤਹਿਤ, ਮੁੱਖ ਮੰਤਰੀ ਸਮੇਤ ਮੰਤਰੀਆਂ ਦੀ ਕੁੱਲ ਗਿਣਤੀ ਵਿਧਾਨ ਸਭਾ ਸੀਟਾਂ ਦੇ 10% ਤੋਂ ਵੱਧ ਨਹੀਂ ਹੋ ਸਕਦੀ। ਸਹੁੰ ਚੁੱਕਣ ਤੋਂ ਬਾਅਦ ਉਮਰ ਅਬਦੁੱਲਾ ਦੁਪਹਿਰ 3:00 ਵਜੇ ਪ੍ਰਸ਼ਾਸਨਿਕ ਸਕੱਤਰ ਨਾਲ ਮੀਟਿੰਗ ਕਰਨਗੇ।

 

Exit mobile version