The Khalas Tv Blog Punjab 28 ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਲੱਗੇਗਾ ਸ਼ਹੀਦ-ਏ-ਆਜ਼ਮ ਦਾ ਬੁੱਤ! ਮੁੱਖ ਮੰਤਰੀ ਨੇ ਲਿਆ ਜਾਇਜ਼ਾ
Punjab

28 ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਲੱਗੇਗਾ ਸ਼ਹੀਦ-ਏ-ਆਜ਼ਮ ਦਾ ਬੁੱਤ! ਮੁੱਖ ਮੰਤਰੀ ਨੇ ਲਿਆ ਜਾਇਜ਼ਾ

ਬਿਉਰੋ ਰਿਪੋਰਟ: 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਸਰਦਾਰ ਭਗਤ ਸਿੰਘ ਜੀ ਦਾ ਬੁੱਤ ਲੋਕ ਅਰਪਿਤ ਕੀਤਾ ਜਾਵੇਗਾ।

ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਅੱਜ ਇਸ ਸਬੰਧੀ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ ਹੈ।

ਸੀਐਮ ਮਾਨ ਨੇ ਆਪਣੀ ਪੋਸਟ ਵਿੱਚ ਲਿਖਿਆ, “ਅੱਜ PWD ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਬਣ ਰਹੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਬੁੱਤ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ।”

ਉਨ੍ਹਾਂ ਅੱਗੇ ਲਿਖਿਆ ਕਿ, “28 ਸਤੰਬਰ ਨੂੰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਇਹ ਸ਼ਾਨਦਾਰ ਬੁੱਤ ਲੋਕ ਸਮਰਪਿਤ ਕੀਤਾ ਜਾਵੇਗਾ, ਜੋ ਹਵਾਈ ਅੱਡੇ ’ਤੇ ਆਉਣ ਜਾਣ ਵਾਲਿਆਂ ਨੂੰ ਇਹਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਏਗਾ।”

Exit mobile version