Punjab

ਜਲੰਧਰ-ਦਿੱਲੀ NH ‘ਤੇ ਹੋਇਆ ਕੁਝ ਅਜਿਹਾ , ਆਸ-ਪਾਸ ਦੇ ਲੋਕਾਂ ‘ਚ ਡਰ ਦਾ ਮਾਹੌਲ…

On Jalandhar-Delhi NH, a terrible fire broke out after a car collided with a car and a tanker full of chemicals.

ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਗੁਰਾਇਆ ਨੇੜੇ ਅੱਜ ਵੱਡਾ ਹਾਦਸਾ ਵਾਪਰ ਗਿਆ। ਹਾਈਵੇਅ ‘ਤੇ ਇੱਕ ਕੈਮੀਕਲ ਟੈਂਕਰ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ‘ਚ ਭਿਆਨਕ ਅੱਗ ਲੱਗ ਗਈ। ਹਾਈਵੇਅ ‘ਤੇ ਅੱਗਜ਼ਨੀ ਦੀ ਇਸ ਘਟਨਾ ਤੋਂ ਬਾਅਦ ਲੰਮਾ ਜਾਮ ਲੱਗ ਗਿਆ।

ਅੱਗ ‘ਤੇ ਕਾਬੂ ਪਾਉਣ ਲਈ ਫਗਵਾੜਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ।ਟੈਂਕਰ ਅਤੇ ਕਾਰ ਦੀ ਟੱਕਰ ਤੋਂ ਬਾਅਦ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਕੁਝ ਹੋਰ ਵਾਹਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਅੱਗ ਲੱਗਣ ਕਾਰਨ ਟੈਂਕਰ ਵਿਚਲੇ ਕੈਮੀਕਲ ਤੋਂ ਕਾਲਾ ਧੂੰਆਂ ਨਿਕਲ ਰਿਹਾ ਹੈ।

ਗੁਰਾਇਆ ਵਿੱਚ ਪੂਰੇ ਕੌਮੀ ਮਾਰਗ ’ਤੇ ਧੂੰਆਂ ਹੀ ਧੂੰਆਂ ਨਜ਼ਰ ਆ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਹਾਦਸੇ ਵਿੱਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।ਹਾਈਵੇਅ ਦੇ ਵਿਚਕਾਰ ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਲੱਗੀ ਭਿਆਨਕ ਅੱਗ ਤੋਂ ਬਾਅਦ ਹਾਈਵੇ ਪੈਟਰੋਲਿੰਗ ਪੁਲਿਸ ਨੇ ਲੁਧਿਆਣਾ ਵੱਲ ਜਾਣ ਵਾਲੀ ਜਲੰਧਰ-ਦਿੱਲੀ ਲੇਨ ਨੂੰ ਫਿਲਹਾਲ ਬੰਦ ਕਰ ਦਿੱਤਾ ਹੈ।

ਹਾਈਵੇਅ ’ਤੇ ਜਾਮ ਦੀ ਸਥਿਤੀ ਨਾਲ ਨਜਿੱਠਣ ਲਈ ਸਥਾਨਕ ਪੁਲੀਸ ਵੱਲੋਂ ਵਾਹਨਾਂ ਨੂੰ ਸਰਵਿਸ ਲੇਨ ਜਾਂ ਪਿੰਡ ਵਿੱਚੋਂ ਲੰਘਣ ਵਾਲੇ ਹੋਰ ਰਸਤਿਆਂ ਤੋਂ ਬਾਹਰ ਕੱਢਿਆ ਜਾ ਰਿਹਾ ਹੈ। ਅੱਗ ਲੱਗਣ ਕਾਰਨ ਹਾਈਵੇਅ ‘ਤੇ ਭਾਰੀ ਜਾਮ ਲੱਗ ਗਿਆ ਹੈ।