Punjab

8 ਮਈ ਨੂੰ ਜੰਤਰ ਮੰਤਰ ਧਰਨੇ ਵਿੱਚ ਕਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸੈਂਕੜੇ ਕਿਸਾਨ ਸ਼ਾਮਲ ਹੋਣਗੇ

krantikari kisan Union, Jantar Mantar protest, Wrestlers Protest

ਚੰਡੀਗੜ੍ਹ : ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ ਦਰਸ਼ਨ ਪਾਲ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਵੱਲੋਂ ਇੱਥੋਂ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜੰਤਰ-ਮੰਤਰ ‘ਤੇ ਭਾਰੀ ਸੁਰੱਖਿਆ ਬਲਾਂ ਰਾਹੀਂ ਦਿੱਲੀ ਪੁਲਿਸ ਦੁਆਰਾ ਕੀਤੇ ਗਿਆ। ਕਰਾਂਤੀਕਾਰੀ ਕਿਸਾਨ ਯੂਨੀਅਨ ਵੱਲੋ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ, ਜਿਸ ਵਿੱਚ ਔਰਤਾਂ ਸਮੇਤ ਕੁਝ ਪ੍ਰਦਰਸ਼ਨਕਾਰੀ ਗੰਭੀਰ ਜਖਮੀ ਹੋ ਗਏ ਹਨ। ਪੀੜਤ ਪਹਿਲਵਾਨ ਨੂੰ ਪੁਲਿਸ ਨੇ ਸ਼ਾਂਤਮਈ ਰੋਸ ਦਾ ਜਮਹੂਰੀ ਹੱਕ ਕੁਚਲਣ ਲਈ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਆਲੇ-ਦੁਆਲੇ ਬੈਰੀਕੇਡ ਲਗਾ ਕੇ ਘੇਰਾ ਬੰਦੀ ਕਰ ਦਿੱਤੀ ਹੈ। ਧਰਨੇ ਦੁਆਲੇ ਜੇਲ ਬਨਾ ਦਿੱਤੀ ਹੈ ਅਤੇ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।

ਬੀਤੇ ਦਿਨ ਦੀ ਸਵੇਰੇ ਪਹਿਲਵਾਨਾਂ ਵੱਲੋਂ ਕਿਸਾਨਾਂ ਅਤੇ ਉਨ੍ਹਾਂ ਦੇ ਆਗੂਆਂ ਨੂੰ ਧਰਨੇ ਵਾਲੀ ਥਾਂ ‘ਤੇ ਇਕੱਠੇ ਹੋਣ ਲਈ ਬੁਲਾਉਣ ਤੋਂ ਬਾਅਦ ਪੁਲਿਸ ਨਫ਼ਰੀ ਹੋਰ ਵਧਾ ਦਿੱਤੀ ਗਈ ਹੈ। ਪੁਲਿਸ ਸ਼ਹਿਰ ਦੀਆਂ ਹੱਦਾਂ ‘ਤੇ ਵਾਹਨਾਂ ਦੀ ਚੈਕਿੰਗ ਕਰਕੇ ਜੰਤਰ ਮੰਤਰ ਜਾਣ ਤੋਂ ਰੋਕਣ ਲਈ ਵਾਹ ਲਾ ਰਹੀ ਹੈ।

ਰਾਤ ਪੁਲਿਸ ਦੇ ਜਬਰ ਵਿਰੁੱਧ ਪੰਜਾਬ ਤੇ ਹਰਿਆਣਾ ਤੋ ਕਿਸਾਨ ਆਗੂਆਂ ਜਥੇ ਲੇਕੇ ਦਿੱਲੀ ਪਹੰਚੇ ਸਨ ਜਿਨਾ ਨੂੰ ਦਿੱਲੀ ਪੁਲਿਸ ਨੇ ਰਾਸਤੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਆਗੂਆਂ ਮੁਤਾਬਕ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਵਿਰੋਧ ਵਿੱਚ ਜਿੱਥੇ 8 ਮਈ ਨੂੰ ਸੈਂਕੜੇ ਕਿਸਾਨਾਂ ਦੇ ਜੱਥੇ ਆਗੂਆਂ ਦੀ ਅਗਵਾਈ ਹੇਠ ਦਿੱਲੀ ਜਾਵੇਗਾ।

ਉਨ੍ਹਾਂ ਕਿਹਾ ਕਿ ਲੋਕ ਪੱਖੀ ਹੋਣ ਦਾ ਦਾਅਵਾ ਕਰਨ ਵਾਲੀ ਦਿੱਲੀ ਦੀ ਆਪ ਸਰਕਾਰ ਨਾ ਤਾਂ ਧਰਨਾਕਾਰੀਆਂ ਨੂੰ ਬਿਜਲੀ ਪਾਣੀ ਮੁਹੱਈਆ ਨਹੀ ਕਰਵਾ ਰਹੀ ਹੈ ਅਤੇ ਨਾ ਹੀ ਕੋਈ ਮੈਡੀਕਲ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਆਰ ਐੱਸ ਐੱਸ ਦੀ ਔਰਤ ਵਿਰੋਧੀ ਮਾਨਸਿਕਤਾ ਖੁੱਲ ਕੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਮੁੱਦੇ ਉੱਪਰ ਬੋਲਣ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਇਸ ਸਾਰੇ ਘਟਨਾ ਕ੍ਰਮ ਬਾਰੇ ਸਾਜ਼ਿਸ਼ੀ ਚੁੱਪ ਧਾਰ ਲਈ ਹੈ। ਹਰ ਸਮੇਂ ਹਿੰਦੂ ਰਾਸ਼ਟਰ ਦਾ ਰਾਗ ਅਲਾਪਣ ਵਾਲੇ ਭਾਰਤੀ ਨੈਸ਼ਨਲ ਮੀਡੀਆ ਨੂੰ ਸੱਪ ਸੁੰਘ ਗਿਆ ਹੈ ।

ਉਨ੍ਹਾਂ ਮੰਗ ਕੀਤੀ ਕਿ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਦੀ ਘੇਰਾਬੰਦੀ ਖਤਮ ਕਰਕੇ ਜ਼ਖ਼ਮੀਆਂ ਦਾ ਸਰਕਾਰੀ ਇਲਾਜ਼ ਅਤੇ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਸਮੂਹ ਇਨਸਾਫ਼-ਪਸੰਦ ਜਨਤਕ ਤੇ ਜਮਹੂਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਿਲ ਹੋਇਆ ਜਾਵੇ।