India Punjab

3 ਅਕਤੂਬਰ ਨੂੰ ਮੋਦੀ ਸਰਕਾਰ ਖਿਲਾਫ ਸੜਕਾਂ ‘ਤੇ ਉੱਤਰਣਗੇ ਕਿਸਾਨ, ਪੰਜਾਬ ‘ਚ ਰੇਲਾਂ ਰੋਕਣ ਦਾ ਵੀ ਐਲਾਨ

farmers will take to the streets against the Modi government

ਸੰਯੁਕਤ ਕਿਸਾਨ ਮੋਰਚਾ ਪੰਜਾਬ (sanyukta Kisan Morcha Punjab) ਮੋਦੀ ਸਰਕਾਰ ਨੂੰ ਘੇਰਨ ਲਈ ਮੁੜ ਤੋਂ ਸਰਗਰਮ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਨੇ ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ਮੌਕੇ 3 ਅਕਤੂਬਰ ਨੂੰ ਦੇਸ਼ ਭਰ ’ਚ ਭਾਜਪਾ ਸਰਕਾਰ ਦੇ ਵਿਰੁੱਧ ਰੋਸ ਮੁਜ਼ਾਹਰੇ ਕਰਕੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕਣ ਅਤੇ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ 29 ਸਤੰਬਰ ਨੂੰ ਚੱਕਾ ਜਾਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ 29 ਸਤੰਬਰ ਨੂੰ ਚੱਕਾ ਜਾਮ ਕੀਤਾ ਜਾਵੇਗਾ।

ਕਿਸਾਨ ਲੀਡਰਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਨੂੰ ਦੇਸ਼ ਭਰ ਵਿੱਚ ਮੋਦੀ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤਾ ਜਾਣਗੇ। ਲਖੀਮਪੁਰ ਖੀਰੀ ਕਾਂਡ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਮੁੱਖ ਸਾਜਿਸ਼ਘਾੜੇ ਵਜੋਂ ਗ੍ਰਿਫ਼ਤਾਰ ਕਰਨ ਸਬੰਧੀ 3 ਅਕਤੂਬਰ ਨੂੰ ਪਿੰਡਾਂ ਵਿੱਚ ਲਖੀਮਪੁਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਮਗਰੋਂ 12 ਤੋਂ 3 ਵਜੇ ਤੱਕ ਤਹਿਸੀਲ ਤੇ ਜ਼ਿਲ੍ਹਾ ਕੇਂਦਰਾਂ ’ਚ ਭਾਜਪਾ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ।

ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੀ ਅੱਜ ਇੱਥੇ ਪਰਮਿੰਦਰ ਸਿੰਘ ਪਾਲਮਾਜਰਾ, ਜੰਗਵੀਰ ਸਿੰਘ ਚੌਹਾਨ ਅਤੇ ਬਲਕਰਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਨੂੰ ਦੇਸ਼ ਭਰ ਵਿੱਚ ਮੋਦੀ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕਰਨ ਦੇ ਦਿੱਤੇ ਸੱਦੇ ਤਹਿਤ ਪੰਜਾਬ ਭਰ ’ਚ ਜ਼ਿਲ੍ਹਾ ਤੇ ਤਹਿਸੀਲ ਕੇਂਦਰਾਂ ਬਾਹਰ ਰੋਸ ਮੁਜ਼ਾਹਰੇ ਕਰਨ ਤੋਂ ਇਲਾਵਾ ਬੰਦ ਪਈਆਂ ਖੰਡ ਮਿੱਲਾਂ ਨੂੰ ਚਾਲੂ ਕਰਨ ਤੇ ਗੰਨਾ ਕਾਸ਼ਤਕਾਰਾਂ ਨੂੰ ਦਰਪੇਸ਼ ਹੋਰਨਾਂ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ ਗਈ।

ਲਖੀਮਪੁਰ ਖੀਰੀ ਕਾਂਡ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਮੁੱਖ ਸਾਜਿਸ਼ਘਾੜੇ ਵਜੋਂ ਗ੍ਰਿਫ਼ਤਾਰ ਕਰਨ ਸਬੰਧੀ 3 ਅਕਤੂਬਰ ਨੂੰ ਪਿੰਡਾਂ ਵਿੱਚ ਲਖੀਮਪੁਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਮਗਰੋਂ 12 ਤੋਂ 3 ਵਜੇ ਤੱਕ ਤਹਿਸੀਲ ਅਤੇ ਜ਼ਿਲ੍ਹਾ ਕੇਂਦਰਾਂ ’ਚ ਭਾਜਪਾ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। 3 ਅਕਤੂਬਰ ਨੂੰ ਤਿਕੂਨੀਆਂ ਵਿੱਚ ਹੋ ਰਹੇ ਸ਼ਰਧਾਂਜਲੀ ਸਮਾਗਮ ਵਿੱਚ ਵੀ ਪੰਜਾਬ ਤੋਂ ਇੱਕ ਵਫ਼ਦ ਭੇਜਣ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਤੋਂ ਇਲਾਵਾ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ ਜਲੰਧਰ ਕੈਂਟ ਵਿੱਚ ਕੌਮੀ ਰਾਹ ਸਥਿਤ ਧੰਨੋਵਾਲੀ ਫਾਟਕ ’ਤੇ 29 ਸਤੰਬਰ ਤੋਂ 24 ਘੰਟਿਆਂ ਲਈ ਜਾਮ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਪੰਜਾਬ ਵਿੱਚ ਤਿੰਨ ਘੰਟੇ ਰੇਲਾਂ ਰੋਕਣਗੇ ਮਜ਼ਦੂਰ

 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ 3 ਅਕਤੂਬਰ ਨੂੰ ਸੂਬੇ ਵਿੱਚ ਦੁਪਿਹਰ 12 ਵਜੇ ਤੋਂ ਤਿੰਨ ਵਜੇ ਤੱਕ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਇਕੱਠ ਕਰ ਕੇ ਸ਼ਹੀਦ ਦੀ ਵਿਚਾਰਧਾਰਾ ’ਤੇ ਚੱਲਣ ਦਾ ਪ੍ਰਣ ਕੀਤਾ ਜਾਵੇਗਾ। ਜਥੇਬੰਦੀ ਨੇ ਮੰਗ ਕੀਤੀ ਕਿ ਯੂਪੀ ਪੁਲੀਸ ਵੱਲੋਂ ਨਿਰਦੋਸ਼ ਫੜੇ ਕਿਸਾਨ ਮਜ਼ਦੂਰਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਬਿਜਲੀ ਵੰਡ ਲਾਇਸੰਸ ਰੂਲਜ 2022 ਤੁਰੰਤ ਕੇਂਦਰ ਸਰਕਾਰ ਰੱਦ ਕਰੇ, ਝੋਨੇ ਦੀ ਖਰੀਦ ਉੱਤੇ ਲਾਈ 23 ਕੁਇੰਟਲ ਪ੍ਰਤੀ ਏਕੜ ਸ਼ਰਤ ਤੇ ਜਮ੍ਹਾਂਬੰਦੀ ਲੈਣ ਦੀਆਂ ਲਾਈਆਂ ਸ਼ਰਤਾਂ ਤੁਰੰਤ ਹਟਾਈਆਂ ਜਾਣ ਤੇ ਪਹਿਲਾਂ ਕਿਸਾਨਾਂ ਦਾ ਝੋਨਾ ਚੁੱਕਿਆ ਜਾਵੇ।