Punjab

9 ਸਤੰਬਰ ਨੂੰ ਪੰਜਾਬ ਦੇ ਸਰਕਾਰੀ ਹਸਪਤਾਲ ‘ਚ ਸਿਹਤ ਸਵੇਵਾਂ ਠੱਪ ਕਰਨਗੇ ਡਾਕਟਰ

ਪੰਜਾਬ ਦੇ ਸਰਕਾਰੀ ਹਸਪਤਾਲ ‘ਚ ਡਾਕਟਰ ਇੱਕ ਵਾਰ ਫਿਰ ਤੋਂ ਸਿਹਤ ਸਵੇਵਾਂ ਠੱਪ ਕਰਨ ਦਾ ਰਹੇ ਹਨ। ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੀਸੀਐਮਐਸਏ ਪੰਜਾਬ ਨੇ ਹੋਰ ਮੰਗਾਂ ਦੇ ਨਾਲ-ਨਾਲ 6ਵੇਂ ਸੀਪੀਸੀ ਦੇ ਡੀ ਏ ਬਕਾਏ ਅਤੇ ਰੁਕੇ ਹੋਏ ਅਸ਼ਯੋਰਡ ਕੈਰੀਅਰ ਤਰੱਕੀਆਂ ਦੇ ਅਣਸੁਲਝੇ ਮੁੱਦਿਆਂ ਨੂੰ ਲੈ ਕੇ 09 ਸਤੰਬਰ ਤੋਂ ਰਾਜ ਵਿੱਚ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਠੱਰ ਕਰਨ ਦਾ ਐਲਾਨ ਕੀਤਾ ਹੈ।

ਜਥੇਬੰਦੀ ਨੇ ਜਿੱਥੇ ਇਹਨਾਂ ਮੰਗਾ ਵਿੱਚੋ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਭਰਤੀ ਦੀ ਮੰਗ ਉਤੇ 4 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ 400 ਰੈਗੂਲਰ (ਪੀਸੀਐਮਐਸ) ਮੈਡੀਕਲ ਅਫਸਰਾਂ ਦੀ ਭਰਤੀ ਕਰਨ ਦੇ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਅਪੀਲ ਕੀਤੀ ਹੈ ਕਿ ਮੈਡੀਕਲ ਅਫ਼ਸਰਾਂ ਦੀ ਨੌਕਰੀ ਛੱਡ ਜਾਣ ਦੀ ਦਰ ਦੇ ਬਦਲ ਵਜੋਂ ਇਸ ਤਰ੍ਹਾਂ ਦੀਆਂ ਭਰਤੀ ਮੁਹਿੰਮਾਂ ਸਾਲਾਨਾ ਆਯੋਜਿਤ ਕੀਤੀਆਂ ਜਾਣ ਤਾਂ ਕਿ ਹਸਪਤਾਲਾਂ ਨੂੰ ਘਾਟ ਦਾ ਸਾਹਮਣਾ ਨਾ ਕਰਨਾ ਪਵੇ ਤੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਮਿਲਣ ਤੇ ਇਸਦਾ ਅਸਰ ਨਾ ਪਵੇ।

ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਪੀ.ਸੀ.ਐੱਮ.ਐੱਸ.ਏ. ਨੂੰ ਕੇਡਰ ਦੀਆਂ ਬਕਾਇਆ ਮੰਗਾਂ ‘ਤੇ ਵਿਚਾਰ ਕਰਨ ਲਈ 27 ਅਗਸਤ ਨੂੰ ਪ੍ਰਸ਼ਾਸਨਿਕ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨਾਲ ਮੀਟਿੰਗ ਲਈ ਬੁਲਾਇਆ ਗਿਆ ਹੈ।