Punjab

ਅਧਿਆਪਕ ਦਿਵਸ ‘ਤੇ CM ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਕੋਸ਼ਿਸ਼ਾਂ ਜਾਰੀ…

On Teacher's Day, CM Mann said that efforts are being made to respect the rights and dignity of teachers...

ਅਧਿਆਪਕ ਦਿਵਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਦੀ ਗੱਲ ਵੀ ਦੁਹਰਾਈ ਹੈ। ਸੀਐਮ ਮੈਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਰਕਿਨਾਰ ਕੀਤੇ ਗਏ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

ਇਸੇ ਦੌਰਾਨ ਇੱਕ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਮਾਪਿਆਂ ਤੋਂ ਬਾਅਦ ਕਿਸੇ ਵੀ ਵਿਅਕਤੀ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਮੰਨੇ ਗਏ ਹਨ। ਮਾਨ ਨੇ ਕਿਹਾ ਕਿ ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਸਮੇਤ ਪੰਜਾਬ ਦੇ ਸਾਰੇ ਮਿਹਨਤੀ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ ਅਤੇ ਨਾਲ ਹੀ ਤੁਹਾਡੀ ਸਭ ਦੀ ਤੰਦਰੁਸਤੀ ਤੇ ਸਲਾਮਤੀ ਦੀ ਕਾਮਨਾ ਕਰਦਾ ਹਾਂ । ਇਸਦੇ ਨਾਲ ਹੀ ਮਾਨ ਨੇ ਤਤਕਾਲੀ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਰਕਿਨਾਰ ਕੀਤੇ ਗਏ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

ਦੱਸ ਦਈਏ ਕਿ ਅਧਿਆਪਕ ਦਿਵਸ ‘ਤੇ ਅੱਜ ਪੰਜਾਬ ਸਰਕਾਰ ਮੋਗਾ ‘ਚ ਸੂਬਾ ਪੱਧਰੀ ਪ੍ਰੋਗਰਾਮ ‘ਚ ਚਾਰ ਵਰਗਾਂ ਦੇ 80 ਅਧਿਆਪਕਾਂ ਨੂੰ ਸਨਮਾਨਿਤ ਕਰੇਗੀ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ CM ਭਗਵੰਤ ਮਾਨ ਸ਼ਿਰਕਤ ਕਰਨਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 54 ਅਧਿਆਪਕਾਂ ਨੂੰ ਸਟੇਟ ਐਵਾਰਡ, 11 ਨੂੰ ਯੁਵਾ ਅਧਿਆਪਕ ਐਵਾਰਡ, 10 ਅਧਿਆਪਕਾਂ ਨੂੰ ਮੈਨੇਜਮੈਂਟ ਐਵਾਰਡ ਅਤੇ 5 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ।