Khetibadi Punjab

ਡੱਵੇਲਾਦ ਦੇ ਮਰਨ ਵਰਤ ਦਾ 24ਵਾਂ ਦਿਨ ਸੰਤ ਸੀਚੇਵਾਲ ਨੇ ਕੀਤੀ ਡੱਲੇਵਾਲ ਨਾਲ ਮੁਲਾਕਾਤ

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਦਾ 24ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ। ਇਸੇ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਦ ਰੁੱਤ ਦੇ ਚੱਲ ਰਹੇ ਪਾਰਲੀਮੈਂਟ ਦੇ ਦੌਰਾਨ ਅੱਜ ਖਨੌਰੀ ਬਾਰਡਰ ‘ਤੇ ਕਿਸਾਨੀ ਹੱਕਾਂ ਲਈ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਉੱਚੇਚੇ ਤੌਰ ਤੇ ਪਹੁੰਚੇ। ਉਹਨਾਂ ਉੱਥੇ  ਡੱਲੇਵਾਲ ਜੀ ਦੀ ਸਿਹਤਯਾਬੀ ਲਈ ਅਰਦਾਸ ਕਰਦਿਆ ਕਿਹਾ ਕਿ ਉਹ ਇਸ ਮੁੱਦੇ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਅੱਗੇ ਉਠਾਉਣਗੇ।

ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਜੋ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਉਸਨੂੰ ਸਰਕਾਰ ਵੱਲੋਂ ਮੰਨ ਲੈਣ ਦੇ ਬਾਵਜੂਦ ਵੀ ਅਮਲ ਵਿੱਚ ਨਹੀਂ ਲਿਆਂਦਾ ਜਾ ਰਿਹਾ। ਉਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਨੂੰ ਖੇਤਾਂ ਵਿੱਚ ਹੋਣਾ ਚਾਹੀਦਾ ਸੀ ਉਹ ਅੱਜ ਸੜਕਾਂ ‘ਤੇ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਗੱਲ ਕਰਨਗੇ ਕਿ ਉਹ ਪੰਜਾਬ ਤਰਫੋ ਕਿਸਾਨਾਂ ਦੀ ਗੱਲ ਨੂੰ ਕੇਂਦਰ ਸਰਕਾਰ ਅੱਗੇ ਰੱਖਣ। ਉਹਨਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਪੰਜਾਬ ਦੇ ਕਿਸਾਨੀ ਸੰਘਰਸ਼ ਲਈ ਬੇਹੱਦ ਕੀਮਤੀ ਹੈ ਤੇ ਉਨ੍ਹਾਂ ਦੇ ਪਰਿਵਾਰ ਲਈ ਵੀ। ਉਹਨਾਂ ਕਿਹਾ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ  ਸਰਵ ਉੱਚ ਅਦਾਲਤ ਸਮੇਤ ਦੇਸ਼ ਦਾ ਕਿਸਾਨ ਤੇ ਮਜ਼ਦੂਰ ਚਿੰਤਤ ਹਨ।

ਲੰਘੇ ਕੱਲ੍ਹ ਡੀਜੀਪੀ ਸਪੈਸ਼ਲ ਅਰਪਿਤ ਸ਼ੁਕਲਾ ਤੇ ਪੁਲਿਸ ਅਧਿਕਾਰੀਆਂ ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਜ਼ਿਕਰ ਹੋਇਆ ਸੀ। ਉਹੀ ਪੈਗ਼ਾਮ ਲੈ ਕੇ ਅਸੀਂ ਇੱਥੇ ਆਏ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਨੂੰ ਮੈਡੀਕਲ ਸੁਵਿਧਾ ਦੀ ਜ਼ਰੂਰਤ ਹੈ ਜਾਂ ਕੋਈ ਹੋਰ ਜ਼ਰੂਰਤ ਉਸ ਨੂੰ ਲੈ ਕੇ ਗੱਲਬਾਤ ਹੋਈ ਹੈ। ਹਾਈ ਪਾਵਰ ਕਮੇਟੀ ਇਸ ਉਤੇ ਵਿਚਾਰ ਕਰੇਗੀ। ਮੁੱਖ ਗੱਲ ਤਾਂ ਸੁਪਰੀਮ ਕੋਰਟ ਵਿੱਚ ਚੱਲ ਰਹੀ ਸੁਣਵਾਈ ਹੈ। ਇੱਥੇ ਇਕ ਮਿੰਨੀ ਹਸਪਤਾਲ ਦੇ ਤੌਰ ਉਤੇ ਕੰਮ ਕੀਤਾ ਜਾ ਰਿਹਾ ਹੈ।